ਸ਼੍ਰੀ ਮੁਕਤਸਰ ਸਾਹਿਬ, 21 ਸਤੰਬਰ ( ਸਤਨਾਮ ਚੌਹਾਨ, ਕੁਲਦੀਪ ਬਾਲਪੁਰ ):- NSQF ਵੋਕੇਸ਼ਨਲ ਟੀਚਰ ਫਰੰਟ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਹੰਗਾਮੀ ਮੀਟਿੰਗ ਸੱਦੀ ਗਈ। ਮੀਟਿੰਗ ਤੋਂ ਬਾਅਦ NSQF ਵੋਕੇਸ਼ਨਲ ਫਰੰਟ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਜਗਜੀਤ ਸਿੰਘ ਵੱਲੋਂ ਦੱਸਿਆ ਗਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਸਰਕਾਰੀ ਵਿਭਾਗਾਂ ਨੂੰ ਕਾਰਪੋਰੇਟ ਘਰਾਣਿਆ ਦੇ ਹਵਾਲੇ ਕਰਨ ਜਾ ਰਹੀ ਹੈ lਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਸੁਪਨੇ ਦਿਖਾ ਕੇ ਪੰਜਾਬ ਵਿੱਚ ਇਸ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਸੀ। ਲੇਕਿਨ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਅਜੇ ਵੀ ਕਿਸੇ ਵੀ ਕੱਚੇ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਗਿਆ। ਇਸ ਦੇ ਉਲਟ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਲੱਗੇ 2633 NSQF ਵੋਕੇਸ਼ਨਲ ਟ੍ਰੇਨਰਾਂ ਨੂੰ ਪੱਕਾ ਕਰਨ ਦੀ ਥਾਂ ਦੁਬਾਰਾ ਤੋਂ ਆਊਟਸੋਰਸ ਕੰਪਨੀਆਂ ਦੇ ਹਵਾਲੇ ਕਰਨ ਦਾ ਮੰਦਭਾਗਾ ਫੈਸਲਾ ਲਿਆ ਹੈ। ਜਿਸ ਦੇ ਵਿਰੋਧ ਵਿੱਚ NSQF ਅਧਿਆਪਕਾਂ ਵੱਲੋਂ ਮੀਟਿੰਗ ਕੀਤੀ ਗਈ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਉਹ ਇਹ ਫੈਸਲਾ ਵਾਪਸ ਲੈਣ ਨਹੀਂ ਤਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ। ਸਿੱਖਿਆ ਕ੍ਰਾਂਤੀ ਅਤੇ ਹੁਨਰ ਸਿੱਖਿਆ ਨੂੰ ਸਕੂਲਾਂ ਵਿੱਚ ਵਧਾਉਣ ਦੇ ਤੇ ਨਾਮ ਤੇ ਪੰਜਾਬ ਸਰਕਾਰ ਪ੍ਰਾਈਵੇਟ ਕੰਪਨੀਆਂ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਾੜ ਰਹੀ ਹੈ। ਸਰਕਾਰੀ ਸਕੂਲਾਂ ਵਿੱਚ ਪਹਿਲਾਂ ਹੀ 2633 ਅਧਿਆਪਕ ਕੰਮ ਕਰ ਰਹੇ ਹਨ।
ਆਮ ਆਦਮੀ ਪਾਰਟੀ ਦੇ ਨੇਤਾ ਅਰਵਿੰਦ ਕੇਜਰੀਵਾਲ, ਮਨੀਸ਼ ਸਸੋਦੀਆ, ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਵਾਅਦੇ ਕੀਤੇ ਗਏ ਸਨ ਕਿ ਉਹਨਾਂ ਦੀ ਸਰਕਾਰ ਆਉਂਦੇ ਹੀ ਉਹ ਪੰਜਾਬ ਦੇ ਸਾਰੇ ਕੱਚੇ ਅਧਿਆਪਕਾਂ ਨੂੰ ਵਿਭਾਗ ਵਿੱਚ ਪੱਕਾ ਕਰਨਗੇ। ਪ੍ਰੰਤੂ ਚਾਰ ਸਾਲ ਬੀਤਣ ਤੋਂ ਬਾਅਦ ਵੀ ਹਜੇ ਤੱਕ ਸਰਕਾਰ ਨੇ ਕੁਝ ਵੀ ਨਹੀਂ ਕੀਤਾ। ਸਰਕਾਰ ਵੱਲੋਂ ਕੀਤੇ ਗਏ ਸਾਰੇ ਵਾਅਦੇ ਝੂਠੇ ਨਿਕਲੇ ਅਧਿਆਪਕਾਂ ਵੱਲੋਂ ਸਿੱਖਿਆ ਵਿਭਾਗ ਅਤੇ ਸਿੱਖਿਆ ਮੰਤਰੀ ਨਾਲ ਬੇਅੰਤ ਮੀਟਿੰਗਾਂ ਕਰਨ ਤੋਂ ਬਾਅਦ ਵੀ ਕੋਈ ਸਿੱਟਾ ਨਹੀਂ ਨਿਕਲਿਆ।NSQF ਅਧਿਆਪਕਾਂ ਉੱਤੇ ਝੂਠੇ ਪਰਚੇ ਕੀਤੇ ਗਏ ਅਤੇ ਜੇਲਾਂ ਵਿੱਚ ਰੱਖਿਆ ਗਿਆ।
11 ਸਾਲਾਂ ਤੋਂ ਪ੍ਰਾਈਵੇਟ ਕੰਪਨੀਆਂ ਦੇ ਅੰਦਰ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਆ ਰਹੇ ਇਹਨਾਂ ਅਧਿਆਪਕਾਂ ਨੇ ਕਈ ਵਾਰ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਉਹਨਾਂ ਦੇ ਵਾਅਦੇ ਯਾਦ ਕਰਵਾਏ ਪਰ ਇੰਨੇ ਸਾਲਾਂ ਬਾਅਦ ਇਹਨਾਂ ਦੇ ਕੰਨਾਂ ਉੱਤੇ ਜਿਉਂ ਤੱਕ ਨਹੀਂ ਸਰਕੀ। ਉਹਨਾਂ ਨੇ NSQF ਅਧਿਆਪਕਾ ਨੂੰ 28 ਤਰੀਕ ਨੂੰ ਪਰਿਵਾਰਾਂ ਸਮੇਤ ਗੰਭੀਰਪੁਰ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਤੇ ਜਗਜੀਤ ਸਿੰਘ ਤੋਂ ਇਲਾਵਾ ਮਨਪ੍ਰੀਤ ਸਿੰਘ ਕੁਲਵਿੰਦਰ ਸਿੰਘ ਮਨਵੀਰ ਸੰਧੂ ਕੰਵਰਪਾਲ ਔਲਖ ਸਿੰਘ ਦਲਵਿੰਦਰ ਸਿੰਘ ਸੱਤਪਾਲ ਸਿੰਘ ਗਗਨ ਸ਼ਰਮਾਂ ਰਾਜਵੀਰ ਕੌਰ ਸੰਦੀਪ ਕੌਰ ਮਨਜੀਤ ਕੌਰ ਹਰਜਿੰਦਰ ਕੌਰ ਰਮਿੰਦਰ ਕੌਰ ਪਰਵਿੰਦਰ ਕੌਰ ਸ਼ਬਨਮ ਗੁਰਵਿੰਦਰ ਕੌਰ ਜਸਦੀਪ ਕੌਰ ਰਜਨੀ ਵਰਮਾ ਮੌਜੂਦ ਸਨ l

0 Comments