ਫਤਿਹਗੜ੍ਹ ਸਾਹਿਬ :-17 ਸਤੰਬਰ
( ਸਤਨਾਮ ਚੌਹਾਨ, ਕੁਲਦੀਪ ਬਾਲਪੁਰ ):- ਡਾ ਅਰਵਿੰਦ ਪਾਲ ਸਿੰਘ ਵੱਲੋਂ ਜ਼ਿਲਾ ਫਤਿਹਗੜ੍ਹ ਸਾਹਿਬ ਦਾ ਬਤੌਰ ਸਿਵਲ ਸਰਜਨ ਅਹੁਦਾ ਸੰਭਾਲਣ ਤੇ ਸਰਕਾਰੀ ਡਾਕਟਰਾਂ ਦੀ ਜਥੇਬੰਦੀ ਪੀਸੀਐਮਐਸਏ (ਪੰਜਾਬ ਸਿਵਿਲ ਮੈਡੀਕਲ ਸਰਵਿਸਿਜ ਐਸੋਸੀਏਸ਼ਨ) ਦੀ ਜਿਲਾ ਇਕਾਈ ਦੇ ਪ੍ਰਧਾਨ ਡਾ ਕੰਵਰਪਾਲ ਸਿੰਘ ਦੀ ਅਗਵਾਈ ਵਿੱਚ ਸਿਵਲ ਸਰਜਨ ਨੂੰ ਫੁੱਲਾਂ ਦਾ ਗੁਲਦਸਤਾ ਦੇਕੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਤੇ ਜਥੇਬੰਦੀ ਨੇ ਡਾਕਟਰਾਂ ਵੱਲੋਂ ਜ਼ਿਲ੍ਹੇ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਸਬੰਧੀ ਸਿਵਲ ਸਰਜਨ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਭਰੋਸਾ ਦਿੱਤਾ ਕਿ ਉਹ ਉੱਚ ਅਧਿਕਾਰੀਆਂ ਵੱਲੋਂ ਸਮੇਂ ਸਮੇਂ ਤੇ ਕੀਤੇ ਹੁਕਮਾਂ ਦੀ ਪਾਲਣਾ ਕਰਨਗੇ। ਸਿਵਲ ਸਰਜਨ ਡਾ ਅਰਵਿੰਦ ਪਾਲ ਨੇ ਜਥੇਬੰਦੀ ਨੂੰ ਕਿਹਾ ਕਿ ਉਹ ਸਿਹਤ ਕੇਂਦਰਾਂ ਵਿੱਚ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨੂੰ ਸਰਕਾਰ ਵੱਲੋਂ ਉਪਲਬਧ ਕਰਵਾਈਆਂ ਜਾ ਰਹੀਆਂ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨੀਆਂ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ,ਲੈਬਾਰਟਰੀ ਟੈਸਟ ਅੰਦਰੋਂ ਹੀ ਮੁਫਤ ਪ੍ਰਧਾਨ ਕਰਨੀਆ ਯਕੀਨੀ ਬਣਾਉਣ । ਉਹਨਾਂ ਕਿਹਾ ਕਿ ਜੇਕਰ ਸਿਹਤ ਸੇਵਾਵਾਂ ਦੇਣ ਵਿੱਚ ਕੋਈ ਮੁਸ਼ਕਿਲ ਆਵੇ ਤਾਂ ਉਹ ਉਹਨਾਂ ਦੇ ਧਿਆਨ ਵਿੱਚ ਜਰੂਰ ਲਿਆਉਣ ।ਇਸ ਮੌਕੇ ਤੇ ਜਥੇਬੰਦੀ ਦੇ ਜਨਰਲ ਸਕੱਤਰ ਡਾ ਅਮਰਿੰਦਰ ਪਾਲ ਸਿੰਘ , ਆਪਰੇਸ਼ਨਾਂ ਦੇ ਮਾਹਰ ਡਾ ਓਮਕਾਰਬੀਰ ਸਿੰਘ, ਹੱਡੀਆਂ ਦੇ ਮਾਹਰ ਡਾ ਬਲਵਿੰਦਰ ਸਿੰਘ ਸ਼ੈਰੀ, ਦੰਦਾਂ ਦੇ ਮਾਹਰ ਡਾ ਸਤਨਾਮ ਸਿੰਘ ਬੰਗਾ, ਪੈਥਾਲੋਜਿਸਟ ਡਾ ਸਚਿਨ ਨਰੂਲਾ, ਨੱਕ ਕੰਨ ਗਲੇ ਦੇ ਮਾਹਿਰ ਡਾ ਸੰਦੀਪ ਅਤੇ ਜਥੇਬੰਦੀ ਦੇ ਹੋਰ ਮੈਂਬਰ ਅਹੁਦੇਦਾਰ ਹਾਜ਼ਰ ਸਨ।

0 Comments