BREAKING NEWS

6/recent/ticker-posts

ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਫਤਹਿਗੜ੍ਹ ਸਾਹਿਬ 14 ਸਤੰਬਰ (ਸਤਨਾਮ ਚੌਹਾਨ,ਕੁਲਦੀਪ ਬਾਲਪੁਰ ):- ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਸਰਹਿੰਦ ਦੇ ਵਿਦਿਆਰਥੀਆਂ ਨੇ  ਰੋਲਰ ਸਕੇਟਸ ਕੰਪੀਟੀਸ਼ਨ ਦੇ ਵਿੱਚ ਮੱਲਾਂ ਮਾਰੀਆਂ ਹਨ l  ਇਹ ਕੰਪੀਟੀਸ਼ਨ ਮੰਡੀ ਗੋਬਿੰਦਗੜ੍ਹ ਰਿਮਿਟ ਯੂਨੀਵਰਸਿਟੀ ਵਿੱਚ ਵੱਖ-ਵੱਖ  ਸਕੂਲਾਂ ਦੇ ਵਿਦਿਆਰਥੀਆਂ ਨਾਲ ਹੋਇਆ। ਜਿਸ ਵਿੱਚ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਕੋਚ  ਸਵਰਨ ਸਿੰਘ ਦੀ ਮਿਹਨਤ ਸਦਕਾ 05 ਮੈਡਲ ਪ੍ਰਾਪਤ ਕੀਤੇ। ਅਜਿਹੀ ਜਿੱਤ ਨੂੰ ਪ੍ਰਾਪਤ ਕਰਕੇ ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਸਕੂਲ ਦੇ ਨਾਮ ਨੂੰ ਰੋਸ਼ਨ ਕੀਤਾ । ਪ੍ਰੀਤਮ ਕੁਮਾਰ ਨੇ 1500 ਮੀਟਰ ਦੀ ਦੌੜ ਵਿੱਚ ਪਹਿਲਾ ਸਥਾਨ ਤੇ ਮੁੜ ਫੇਰ ਪ੍ਰੀਤਮ ਕੁਮਾਰ ਨੇ ਹੀ 3000 ਮੀਟਰ ਦੌੜ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ ਤੇ ਗੋਲਡ ਮੈਡਲ ਜਿੱਤਿਆ l ਇਸ ਤੋਂ ਇਲਾਵਾ ਸੁਸ਼ੀਲ ਕੁਮਾਰ ਨੇ 3000 ਮੀਟਰ ਦੌੜ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤਾl ਅਰਮਾਨ ਨੇ ਦੂਸਰਾ ਸਥਾਨ ਹਾਸਿਲ ਕੀਤਾ,ਅਤੇ ਰਣਵੀਰ ਸਿੰਘ ਨੇ 1500 ਮੀਟਰ ਦੌੜ ਵਿੱਚ ਤੀਸਰਾ ਸਥਾਨ ਹਾਸਿਲ  ਕੀਤਾ।  ਅਜਿਹੀ ਜਿੱਤ ਤੋਂ ਸਕੂਲ ਦੇ ਮੁੱਖ ਅਧਿਆਪਕਾ ਮਨਜੀਤ ਕੌਰ ਬਹੁਤ ਖ਼ੁਸ਼ ਹੋਏ ਅਤੇ ਉਹਨਾਂ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਲਈ ਸਕੂਲ ਦੇ ਵਿਦਿਆਰਥੀਆਂ ਨੂੰ ਪ੍ਰਾਰਥਨਾ ਸਭਾ ਹਾਲ ਵਿੱਚ  ਇਕੱਠਾ ਕਰਕੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾl ਪ੍ਰਿੰਸੀਪਲ ਸ਼੍ਰੀਮਤੀ ਮਨਜੀਤ ਕੌਰ ਨੇ ਵਧਾਈ ਦਿੱਤੀ ਅਤੇ ਉਹਨਾਂ ਨਾਲ ਫੋਟੋ ਵੀ ਕਰਵਾਈ l

Post a Comment

0 Comments