BREAKING NEWS

6/recent/ticker-posts

ਨਗਰ ਕੌਂਸਲ ਸਰਹਿੰਦ ਵੱਲੋਂ ਸਵੱਛਤਾ ਦੀ ਲਹਿਰ ਪੰਦਰਵਾੜਾ ਸ਼ੁਰੂ

ਸ਼ਹਿਰ ਦੇ ਕੋਨੇ ਕੋਨੇ ਦੀ ਸਫਾਈ ਕੀਤੀ ਜਾਵੇਗੀ : ਰਮੇਸ਼ ਸੋਨੂੰ

ਫਤਿਹਗੜ੍ਹ ਸਾਹਿਬ, 14 ਸਤੰਬਰ ( ਸਤਨਾਮ ਚੌਹਾਨ, ਕੁਲਦੀਪ ਬਾਲਪੁਰ ):- ਨਗਰ ਕੌਂਸਲ ਸਰਹਿੰਦ-ਫਤਿਹਗੜ੍ਹ ਸਾਹਿਬ ਦੇ ਕਾਰਜ ਸਾਧਕ ਅਫਸਰ ਸ੍ਰੀ ਅਵਤਾਰ ਚੰਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਨਾਏ ਜਾ ਰਹੇ ਸਵੱਛਤਾ ਦੀ  ਲਹਿਰ ਪੰਦਰਵਾੜੇ ਅਧੀਨ ਨਗਰ ਕੌਂਸਲ ਦੇ ਸੁਪਰਡੈਂਟ ਸੈਨੀਟੇਸ਼ਨ ਸ੍ਰੀ ਸੰਦੀਪ ਸ਼ਰਮਾ ਅਤੇ ਸੈਨਟਰੀ ਇੰਸਪੈਕਟਰ ਸ਼੍ਰੀ ਮਲਕੀਤ ਸਿੰਘ ਵੱਲੋਂ ਨਗਰ ਕੌਂਸਲ ਹਦੂਦ ਅੰਦਰ ਪੈਂਦੇ ਵਾਰਡ ਨੰ 05 ਅਤੇ 13 ਦੀ ਸਫਾਈ ਕਰਵਾਈ ਗਈ ਅਤੇ ਗੰਦੇ ਪਾਣੀ ਦੀ ਵੀ ਨਿਕਾਸੀ ਕਰਵਾਈ। ਸਵੱਛਤਾ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਰਮੇਸ਼ ਕੁਮਾਰ ਸੋਨੂੰ, ਕੌਂਸਲਰ ਆਸ਼ਾ ਰਾਣੀ, ਸਮਾਜ ਸੇਵਕ ਪਵੇਲ ਕੁਮਾਰ ਹਾਂਡਾ, ਮੋਹਿਤ ਸੂਦ ਵੱਲੋਂ ਕਰਵਾਈ ਗਈ। ਇਸ ਮੌਕੇ ਰਮੇਸ਼ ਕੁਮਾਰ ਸੋਨੂੰ ਨੇ ਕਿਹਾ ਕਿ ਵਿਧਾਇਕ ਲਖਵੀਰ ਸਿੰਘ ਰਾਏ ਦੀ ਰਹਿਨੁਮਾਈ ਸਦਕਾ ਸਵੱਛਤਾ ਦੀ ਲਹਿਰ ਪੰਦਰਵਾੜਾ ਮਨਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਵਿੱਚ ਸਫਾਈ ਅਭਿਆਨ ਚਲਾਇਆ ਜਾਵੇਗਾ ਅਤੇ 02 ਅਕਤੂਬਰ ਤੱਕ ਸ਼ਹਿਰ ਨੂੰ ਸਾਫ ਸੁਥਰਾ ਬਣਾਇਆ ਜਾਵੇਗਾ।
    ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜ ਸਾਧਕ ਅਫਸਰ ਸ਼੍ਰੀ ਅਵਤਾਰ ਚੰਦ ਨੇ ਕਿਹਾ ਕਿ ਸਵੱਛਤਾ ਸਿਹਤਮੰਦ ਸਮਾਜ ਲਈ ਬਹੁਤ ਜਰੂਰੀ ਹੈ ਅਤੇ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣਾ ਸਾਡੀ ਸਾਰਿਆਂ ਦੀ ਨੈਤਿਕ ਜਿੰਮੇਵਾਰੀ ਬਣਦੀ ਹੈ। ਉਹਨਾਂ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਨਗਰ ਕੌਂਸਲ ਵੱਲੋਂ ਮਨਾਏ ਜਾ ਰਹੇ ਇਸ ਪੰਦਰਵਾੜੇ ਚ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ, ਤਾਂ ਜੋ ਸ਼ਹਿਰ ਦੀ ਦਿੱਖ ਨੂੰ ਹੋਰ ਵੀ ਖੂਬਸੂਰਤ ਬਣਾਇਆ ਜਾ ਸਕੇ। ਇਸ ਮੌਕੇ ਸ਼੍ਰੀ ਦਵਿੰਦਰ ਸਿੰਘ ਕਲਰਕ, ਸ਼੍ਰੀਮਤੀ ਕੁਲਦੀਪ ਕੌਰ ਕਲਰਕ, ਸੀ.ਐਫ ਹਰਪ੍ਰੀਤ ਕੌਰ,ਗੋਲਡੀ ਸਫਾਈ ਸੁਪਰਵਾਈਜ਼ਰ, ਰਾਹੁਲ ਕੁਮਾਰ ਆਰਜੀ ਮੇਟ ਅਤੇ ਸਮੂਹ ਸਟਾਫ ਹਾਜਰ ਸਨ।

Post a Comment

0 Comments