ਫਤਿਹਗੜ੍ਹ ਸਾਹਿਬ 27 ਅਕਤੂਬਰ (ਸਤਨਾਮ ਚੌਹਾਨ, ਕੁਲਦੀਪ ਬਾਲਪੁਰ):- ਕਬੱਡੀ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ, ਗ੍ਰਾਮ ਪੰਚਾਇਤ ਸੰਗਤਪੁਰ ਸੋਢੀਆਂ, ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਦੀ ਪ੍ਰਬੰਧਕ ਕਮੇਟੀ ਵੱਲੋਂ ਸਕੂਲ ਵਿਖੇ ਇੱਕ ਸਾਂਝੀ ਮੀਟਿੰਗ ਕੀਤੀ ਗਈ। ਜਿਸ ਦੇ ਵਿੱਚ 1 ਨਵੰਬਰ 2025 ਨੂੰ ਹੋਣ ਵਾਲੀ 41ਵੀਂ ਜੂਨੀਅਨ ਕਬੱਡੀ ਚੈਂਪੀਅਨਸ਼ਿਪ (ਨੈਸ਼ਨਲ ਸਟਾਈਲ) ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਗੁਰਜੰਟ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਕਬੱਡੀ ਐਸੋਸੀਏਸ਼ਨ ਪੰਜਾਬ ਅਤੇ ਗ੍ਰਾਮ ਪੰਚਾਇਤ ਸੰਗਤਪੁਰ ਸੋਢੀਆਂ ਵੱਲੋਂ 41ਵੀਂ ਜੂਨੀਅਰ ਕਬੱਡੀ ਚੈਂਪੀਅਨਸ਼ਿਪ (ਲੜਕੀਆਂ) ਸਰਕਾਰੀ ਸੀਨੀਅਰ ਸੈਕੈਂਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਵਿਖੇ ਕਰਵਾਈ ਜਾ ਰਹੀ ਹੈ। ਜਿਸ ਦੇ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੀਆਂ ਟੀਮਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ, ਜਦ ਕਿ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਸੂਬਾ ਪ੍ਰਧਾਨ ਕਬੱਡੀ ਐਸੋਸੀਏਸ਼ਨ ਪੰਜਾਬ, ਸੈਕਟਰੀ ਤਜਿੰਦਰ ਸਿੰਘ ਮਿੱਠੂ ਖੇੜਾ, ਚੇਅਰਮੈਨ ਅਮਨਪ੍ਰੀਤ ਸਿੰਘ ਮੱਲੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਉਕਤ ਪ੍ਰੋਗਰਾਮ ਦਾ ਲਾਈਵ ਟੈਲੀਕਾਸਟ ਵੀ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਾ ਪ੍ਰਧਾਨ ਨਿਰਮਲ ਸਿੰਘ, ਚੇਅਰਮੈਨ ਧਰਮ ਸਿੰਘ, ਸੈਕਟਰੀ ਗੁਰਮੀਤ ਸਿੰਘ, ਪ੍ਰਿੰਸੀਪਲ ਸਰਬਜੀਤ ਸਿੰਘ, ਪੰਚ ਦਰਸ਼ਨ ਸਿੰਘ, ਬਿਕਰਮਜੀਤ ਸਹੋਤਾ, ਅੰਮ੍ਰਿਤ ਸਿੰਘ ਮੁੱਲਾਂਪੁਰ, ਲੈਕਚਰਾਰ ਸੰਦੀਪ ਸੂਦ, ਗੁਰਦੀਪ ਸਿੰਘ, ਵਰਿੰਦਰ ਸਿੰਘ, ਡਾ. ਜੇਪੀ ਸਿੰਘ, ਰੋਸ਼ਾ ਸਿੰਘ, ਸੁਨੀਤਾ ਰਾਣੀ, ਹਰਵੀਰ ਸਿੰਘ, ਤਰੁਣ ਮਿੱਤਲ, ਹਰਪ੍ਰੀਤ ਕੌਰ ਆਦਿ ਵੀ ਹਾਜ਼ਰ ਸਨ।

0 Comments