ਫਤਿਹਗੜ੍ਹ ਸਾਹਿਬ, 11 ਅਕਤੂਬਰ ( ਸਤਨਾਮ ਚੌਹਾਨ, ਕੁਲਦੀਪ ਬਾਲਪੁਰ ):- ਪੀ ਓ ਸਟਾਫ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਚੈੱਕ ਬਾਉਂਸ ਦੇ ਮਾਮਲੇ ਵਿੱਚ ਲੱਗਭਗ ਇੱਕ ਸਾਲ ਤੋਂ ਭਗੌੜੇ 2 ਸਕੇ ਭਰਾਵਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀ ਓ ਸਟਾਫ ਫਤਿਹਗੜ੍ਹ ਸਾਹਿਬ ਦੇ ਐਸ ਐਚ ਓ ਕੁਲਵੰਤ ਸਿੰਘ ਨੇ ਦੱਸਿਆ ਕਿ ਮਨੀਸ਼ ਕੁਮਾਰ ਪੁੱਤਰ ਸੁਰੇਸ਼ ਮਹਿਤਾ ਵਾਸੀ ਸਰਹਿੰਦ ਨੂੰ ਕਰਨਦੀਪ ਸਿੰਘ ਅਤੇ ਤਰਨਦੀਪ ਸਿੰਘ ਵਾਸੀ ਖਰੜ ਨੇ ਪ੍ਰਾਪਰਟੀ ਦਿਵਾਉਣ ਬਦਲੇ ਅਡਵਾਂਸ ਪੈਸੇ ਲਏ ਸੀ ਅਤੇ ਪ੍ਰੋਪਰਟੀ ਨਾ ਦਿਵਾਉਣ ਕਰਕੇ ਉਹਨਾਂ ਨੇ ਮਨੀਸ਼ ਕੁਮਾਰ ਨੂੰ ਚੈੱਕ ਦੇ ਦਿੱਤਾ ਸੀ, ਜੋ ਕਿ ਬਾਊਸ ਹੋ ਗਿਆ l ਜਿਨਾਂ ਨੂੰ ਮਾਨਯੋਗ ਅਦਾਲਤ ਫਤਿਹਗੜ੍ਹ ਸਾਹਿਬ ਨੇ 11 ਨਵੰਬਰ 2024 ਨੂੰ ਭਗੌੜਾ ਕਰਾਰ ਦਿੱਤਾ ਸੀ। ਜਿਸ ਤੇ ਪੀ ਓ ਸਟਾਫ ਫਤਿਹਗੜ੍ਹ ਸਾਹਿਬ ਦੇ ਸਹਾਇਕ ਥਾਣੇਦਾਰ ਸੱਜਣ ਸਿੰਘ ਨੇ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦੇ ਹੋਏ ਕਰਨਦੀਪ ਸਿੰਘ ਅਤੇ ਤਰਨਦੀਪ ਸਿੰਘ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
0 Comments