BREAKING NEWS

6/recent/ticker-posts

4 ਨਵੰਬਰ ਨੂੰ ਹੋਵੇਗਾ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੇ ਲਾਈਟ ਐਂਡ ਸਾਊਂਡ ਪ੍ਰੋਗਰਾਮ : ਵਿਧਾਇਕ ਰਾਏ #todayinfo

ਫਤਿਹਗੜ੍ਹ ਸਾਹਿਬ 31 ਅਕਤੂਬਰ (ਸਤਨਾਮ ਚੌਹਾਨ, ਕੁਲਦੀਪ ਬਾਲਪੁਰ):- ਹਿੰਦ ਦੀ ਚਾਦਰ ਵਜੋਂ ਜਾਣੇ ਜਾਂਦੇ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਪੰਜਾਬ ਸਰਕਾਰ ਵੱਲੋਂ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ। ਇਸ ਦੇ ਤਹਿਤ ਜਿੱਥੇ ਦਿੱਲੀ ਤੋਂ ਲੈ ਕੇ ਅਨੰਦਪੁਰ ਸਾਹਿਬ ਤੱਕ ਪ੍ਰੋਗਰਾਮ ਹੋ ਰਹੇ ਹਨ, ਉੱਥੇ ਹੀ ਗੁਰੂ ਤੇਗ ਬਹਾਦਰ ਜੀ ਨੂੰ ਯਾਦ ਕਰਦਿਆਂ ਹਲਕਾ ਫਤਿਹਗੜ੍ਹ ਸਾਹਿਬ ਦੇ ਅਧੀਨ ਆਉਂਦੇ ਪਿੰਡ ਮਾਧੋਪੁਰ ਦੇ ਸਟੇਡੀਅਮ ਵਿਖੇ 04 ਨਵੰਬਰ ਨੂੰ ਸ਼ਾਮ 6 ਵਜੇ ਲਾਈਟ ਐਂਡ ਸਾਊਂਡ ਪ੍ਰੋਗਰਾਮ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ, ਉਹ ਸੂਬੇ ਦੇ ਹਰ ਨਾਗਰਿਕ ਨੂੰ ਸਾਡੇ ਗੁਰੂਆਂ ਦੀਆਂ ਕੀਤੀਆਂ ਕੁਰਬਾਨੀਆਂ ਸਬੰਧੀ ਜਾਗਰੂਕ ਕਰ ਰਹੀ ਹੈ। ਅਜਿਹੇ ਪ੍ਰੋਗਰਾਮ ਸਾਡੇ ਲਈ ਚਾਨਣ ਮੁਨਾਰਾ ਹਨ, ਜੋ ਸਾਡੀ ਨੌਜਵਾਨ ਪੀੜੀ ਨੂੰ ਇਤਿਹਾਸ ਤੋਂ ਜਾਣੂ ਕਰਵਾਉਂਦੇ ਹਨ। ਇਸ ਲਈ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਪਰਿਵਾਰ ਸਮੇਤ ਉਕਤ ਪ੍ਰੋਗਰਾਮ ਦੇ ਵਿੱਚ ਸ਼ਮੂਲੀਅਤ ਕਰੀਏ ਅਤੇ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਉੱਤੇ ਤਿਆਰ ਲਾਈਟ ਐਂਡ ਸਾਊਂਡ ਪ੍ਰੋਗਰਾਮ ਨੂੰ ਦੇਖੀਏ। ਉਹਨਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਗੁਰੂ ਜੀ ਦੇ ਇਸ ਸ਼ਹੀਦੀ ਦਿਵਸ ਨੂੰ ਮਨਾਉਣ ਦੇ ਲਈ ਵੱਡੇ ਪੱਧਰ ਤੇ ਸਮਾਗਮ ਕਰ ਰਹੀ ਹੈ ਅਤੇ 23 ਨਵੰਬਰ ਤੋਂ 25 ਨਵੰਬਰ ਤੱਕ ਆਨੰਦਪੁਰ ਸਾਹਿਬ ਵਿਖੇ ਵੀ ਸੂਬਾ ਪੱਧਰੀ ਪ੍ਰੋਗਰਾਮ ਕੀਤਾ ਜਾ ਰਿਹਾ ਹੈ।  ਜਿਸ ਵਿੱਚ ਦੇਸ਼ ਹੀ ਨਹੀਂ ਵਿਦੇਸ਼ਾਂ ਤੋਂ ਵੀ ਸੰਗਤਾਂ ਸ਼ਾਮਿਲ ਹੋਣ ਦੇ ਲਈ ਪਹੁੰਚ ਰਹੀਆਂ ਹਨ।

Post a Comment

0 Comments