ਫਤਿਹਗੜ੍ਹ ਸਾਹਿਬ 22 ਅਕਤੂਬਰ (ਸਤਨਾਮ ਚੌਹਾਨ, ਕੁਲਦੀਪ ਬਾਲਪੁਰ):- ਦੇਸ਼ ਭਰ ਦੇ ਵਿੱਚ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੇ ਸਤਿਕਾਰ ਵਿੱਚ ਵਿਸ਼ਵਕਰਮਾ ਦਿਵਸ ਮਨਾਇਆ ਗਿਆ ਇਸੇ ਲੜੀ ਦੇ ਤਹਿਤ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਅਧੀਨ ਆਉਂਦੀ ਇੰਡਸਟਰੀ ਮੂਲ ਲਾਈਟ ਵਿਖੇ ਵੀ ਵਿਸ਼ਵਕਰਮਾ ਦਿਵਸ ਸ਼ਰਧਾ ਅਤੇ ਸਤਿਕਾਰ ਦੇ ਨਾਲ ਮਨਾਇਆ ਗਿਆ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਪ੍ਰਬੰਧਕਾਂ ਵੱਲੋਂ ਵਿਧਾਇਕ ਲਖਬੀਰ ਸਿੰਘ ਰਾਏ ਦਾ ਪਹੁੰਚਣ ਤੇ ਸਿਰੋਪਾਓ ਦੇ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੇ ਸਤਿਕਾਰ ਵਿੱਚ ਵਿਸ਼ਵਕਰਮਾ ਦਿਵਸ ਮਨਾਇਆ ਜਾਂਦਾ ਹੈ। ਭਗਵਾਨ ਸ੍ਰੀ ਵਿਸ਼ਵਕਰਮਾ ਜੀ ਬ੍ਰਹਿਮੰਡ ਦੇ ਦੈਵੀ ਸ਼ਿਲਪਕਾਰ, ਦੇਸ਼ ਦੇ ਹੁਨਰਮੰਦ, ਕਾਰੀਗਰਾ, ਦਸਤਕਾਰਾਂ ਅਤੇ ਕਿਰਤੀਆਂ ਦੇ ਲਈ ਪ੍ਰੇਰਨਾ ਸਰੋਤ ਹਨ। ਜਿਸ ਕਾਰਨ ਸਾਰਾ ਜਗਤ ਹੀ ਇਹਨਾਂ ਦੀ ਪੂਜਾ ਕਰਦਾ ਹੈ। ਇਸ ਸ਼ੁਭ ਦਿਹਾੜੇ ਤੇ ਜਿੱਥੇ ਮੈਂ ਵਿਸ਼ਵਕਰਮਾ ਦਿਵਸ ਦੀ ਲੱਖ ਲੱਖ ਵਧਾਈ ਦਿੰਦਾ ਹਾਂ ਉੱਥੇ ਹੀ ਆਸ ਕਰਦਾ ਹਾਂ ਕਿ ਪੰਜਾਬ ਹਮੇਸ਼ਾ ਇਸੇ ਤਰ੍ਹਾਂ ਤਰੱਕੀਆਂ ਕਰਦਾ ਰਹੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਡਸਟਰੀ ਦੇ ਐਮਡੀ ਯੋਗੇਸ਼ ਬਿੰਬਰਾ, ਸਰਪੰਚ ਰਜਿੰਦਰ ਸਿੰਘ ਖਰੌੜੀ, ਪਵੇਲ ਹਾਂਡਾ, ਮੋਹਿਤ ਸੂਦ ਤੋਂ ਇਲਾਵਾ ਕਾਫੀ ਗਿਣਤੀ ਦੇ ਵਿੱਚ ਸੰਗਤਾਂ ਹਾਜ਼ਰ ਸਨ।

0 Comments