ਫਤਿਹਗੜ੍ਹ ਸਾਹਿਬ, 29 ਅਕਤੂਬਰ (ਸਤਨਾਮ ਚੌਹਾਨ, ਕੁਲਦੀਪ ਬਾਲਪੁਰ):- ਨਗਰ ਕੌਂਸਲ ਸਰਹਿੰਦ ਫਤਿਹਗੜ੍ਹ ਸਾਹਿਬ ਦੇ ਕਾਰਜ ਸਾਧਕ ਅਫਸਰ ਸ੍ਰੀ ਮਨਵੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹੀਦੀ ਜੋੜ ਮੇਲ-2025 ਨੂੰ ਮੁੱਖ ਰੱਖਦੇ ਹੋਏ ਆਪਣੀ ਦੇਖ ਰੇਖ ਵਿੱਚ ਸਫਾਈ ਅਭਿਆਨ ਸ਼ੁਰੂ ਕਰਵਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜ ਸਾਧਕ ਅਫਸਰ ਸ਼੍ਰੀ ਮਨਵੀਰ ਸਿੰਘ ਗਿੱਲ ਨੇ ਕਿਹਾ ਕਿ ਸਵੱਛਤਾ ਸਿਹਤਮੰਦ ਸਮਾਜ ਲਈ ਬਹੁਤ ਜਰੂਰੀ ਹੈ ਅਤੇ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰ ਰੱਖਣਾ ਸਾਡੀ ਸਾਰਿਆਂ ਦੀ ਨੈਤਿਕ ਜਿੰਮੇਵਾਰੀ ਬਣਦੀ ਹੈ। ਇਸ ਮੌਕੇ ਸੈਨੀਟੇਸ਼ਨ ਸੁਪਰੀਡੰਟ ਸ੍ਰੀ ਅਮਰਪ੍ਰੀਤ ਸਿੰਘ ਵੱਲੋਂ ਸ਼ਹਿਰ ਨੂੰ ਪਲਾਸਟਿਕ ਮੁੱਕਤ ਕਰਨ ਲਈ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਦੇ ਅਧਿਕਾਰੀ ਸ੍ਰੀ ਦੇਸ਼ਵੀਰ ਸਿੰਘ ਨਾਲ ਮਿੱਲ ਕੇ ਕਈ ਦੁਕਾਨਾਂ ਵਿੱਚ ਪਲਾਸਟਿਕ ਲਿਫਾਫੇ ਸਬੰਧੀ ਛਾਪੇਮਾਰੀ ਕੀਤੀ ਗਈ। ਜਿਹੜੀਆਂ ਦੁਕਾਨਾ ਵਿੱਚ ਪਲਾਸਟਿਕ ਲਿਫਾਫੇ ਵਰਤੇ ਜਾਂਦੇ ਉਹਨਾ ਦਾ ਮੋਕੇ ਤੇ ਹੀ ਚਲਾਨ ਕੀਤਾ ਗਿਆ।ਉਹਨਾਂ ਵੱਲੋਂ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਨੂੁੰ ਸਾਫ ਰੱਖਣ ਵਿੱਚ ਨਗਰ ਕੌਂਸਲ,ਸਰਹਿੰਦ-ਫਤਿਹਗੜ੍ਹ ਸਾਹਿਬ ਦਾ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ, ਤਾਂ ਜੋ ਸ਼ਹਿਰ ਦੀ ਦਿੱਖ ਨੂੰ ਹੋਰ ਵੀ ਖੂਬਸੂਰਤ ਬਣਾਇਆ ਜਾ ਸਕੇ। ਇਸ ਮੌਕੇ ਸ਼੍ਰੀ ਦਵਿੰਦਰ ਸਿੰਘ ਕਲਰਕ, ਸ਼੍ਰੀਮਤੀ ਕੁਲਦੀਪ ਕੌਰ ਕਲਰਕ, ਗੋਲਡੀ ਆਰਜੀ ਮੇਟ ਅਤੇ ਸਮੂਹ ਸਟਾਫ ਹਾਜਰ ਸਨ।
0 Comments