BREAKING NEWS

6/recent/ticker-posts

ਵਿਧਾਇਕ ਰਾਏ ਨੇ ਨਵ ਨਿਯੁਕਤ ਆਪ ਪਾਰਟੀ ਦੇ ਬਲਾਕ ਪ੍ਰਧਾਨਾਂ ਦਾ ਕੀਤਾ ਸਨਮਾਨ

ਫਤਿਹਗੜ੍ਹ ਸਾਹਿਬ, 5 ਅਕਤੂਬਰ ( ਸਤਨਾਮ ਚੌਹਾਨ)- ਅੱਜ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਆਪ ਪਾਰਟੀ ਦੇ ਨਵ ਨਿਯੁਕਤ ਬਲਾਕ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਕੈੜਾ ਅਤੇ ਬਲਾਕ ਪ੍ਰਧਾਨ ਪਾਵੇਲ ਹਾਂਡਾ ਨੂੰ ਸਿਰੋਪੇ ਭੇਟ ਕਰਕੇ ਸਨਮਾਨਿਤ ਕੀਤਾ।  ਮੇਰਾ ਲਖਬੀਰ ਰਾਏ ਨੇ ਕਿਹਾ ਕਿ ਆਪ ਪਾਰਟੀ ਵਿੱਚ ਪਾਰਟੀ ਵਰਕਰਾਂ ਨੂੰ ਪੂਰਾ ਮਾਨ ਸਤਿਕਾਰ ਦਿੱਤਾ ਜਾਂਦਾ ਹੈ।                                        ਨਵ ਨਿਯੁਕਤ ਬਲਾਕ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਕੈੜਾ ਅਤੇ ਬਲਾਕ ਪ੍ਰਧਾਨ ਪਾਵੇਲ ਹਾਂਡਾ ਨੇ ਭਰੋਸਾ ਦਿੱਤਾ ਕਿ ਉਹ ਇਸ ਜਿੰਮੇਵਾਰੀ ਨੂੰ ਪੂਰੀ ਇਮਾਮਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਲੋਕ ਹਿੱਤ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇl              ਇਸ ਮੌਕੇ ਆਪ ਆਗੂ ਰਮੇਸ਼ ਕੁਮਾਰ ਸੋਨੂ, ਆੜਤੀ ਐਸੋਸੀਏਸ਼ਨ ਸਰਹੰਦ ਦੇ ਪ੍ਰਧਾਨ ਤਰਸੇਮ ਲਾਲ ਉਪਲ, ਆੜਤੀ ਐਸੋਸੀਏਸ਼ਨ ਮੂਲੇਪੁਰ ਦੇ ਪ੍ਰਧਾਨ ਐਡਵੋਕੇਟ ਰਜੇਸ਼ ਉੱਪਲ, ਬਲਵੀਰ ਸਿੰਘ ਸੋਢੀ, ਮਧੁਰ ਹਾਂਡਾ ਅਤੇ ਹੋਰ ਹਾਜ਼ਰ ਸਨl

Post a Comment

0 Comments