BREAKING NEWS

6/recent/ticker-posts

ਚੋਰੀ ਦੇ ਮਾਮਲੇ ਵਿੱਚ ਭਗੌੜਾ ਵਿਅਕਤੀ ਗ੍ਰਿਫਤਾਰ

15 ਲੱਖ ਰੁਪਏ ਦੀ ਚੋਰੀ ਦੇ ਮਾਮਲੇ ਵਿੱਚ ਭਗੌੜਾ ਵਿਅਕਤੀ ਗ੍ਰਿਫਤਾਰ          
ਫਤਿਹਗੜ੍ਹ ਸਾਹਿਬ, 5 ਅਕਤੂਬਰ  (ਸਤਨਾਮ ਚੌਹਾਨ, ਕੁਲਦੀਪ ਬਾਲਪੁਰ)- ਪੀ ਓ ਸਟਾਫ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਚੋਰੀ ਦੇ ਮਾਮਲੇ ਵਿੱਚ ਇੱਕ ਭਗੋੜੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀ ਓ ਸਟਾਫ ਫਤਿਹਗੜ੍ਹ ਸਾਹਿਬ ਦੇ ਐਸ ਐਚ ਓ ਕੁਲਵੰਤ ਸਿੰਘ ਨੇ ਦੱਸਿਆ ਕਿ ਅਸ਼ੋਕ ਕੁਮਾਰ ਪੁੱਤਰ ਪ੍ਰਕਾਸ਼ ਚੰਦ ਵਾਸੀ ਮੰਡੀ ਗੋਬਿੰਦਗੜ੍ਹ ਦੀ ਸ਼ਿਕਾਇਤ ਤੇ ਚੋਰੀ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਹ ਮਾਮਲਾ 15 ਲੱਖ ਰੁਪਏ ਦੀ ਚੋਰੀ ਦਾ ਸੀ, ਇਸ ਮਾਮਲੇ ਵਿੱਚ ਸਤਨਾਮ ਸਿੰਘ ਦੀ ਭੈਣ ਅਤੇ ਜੀਜਾ ਗ੍ਰਿਫਤਾਰ ਕੀਤੇ ਗਏ ਸਨ,  ਜਿਨਾਂ ਕੋਲੋਂ 10 ਲੱਖ ਰੁਪਏ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਸੀ l ਇਸ ਮਾਮਲੇ ਵਿੱਚ ਸਤਨਾਮ ਸਿੰਘ ਪੁੱਤਰ ਤਰਸੇਮ ਲਾਲ ਵਾਸੀ ਮੋਹਾਲੀ ਨੂੰ ਮਾਨਯੋਗ ਅਦਾਲਤ ਅਮਲੋਹ ਨੇ 13 ਜੂਨ 2025 ਨੂੰ ਭਗੌੜਾ ਕਰਾਰ ਦਿੱਤਾ ਸੀ। ਜਿਸ ਤੇ  ਪੀ ਓ ਸਟਾਫ ਦੇ ਸਹਾਇਕ ਥਾਣੇਦਾਰ ਸੱਜਣ ਸਿੰਘ ਨੇ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦੇ ਹੋਏ ਸਤਨਾਮ ਸਿੰਘ ਨੂੰ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਅਮਲੋਹ ਵਿੱਚ ਪੇਸ਼ ਕੀਤਾ, ਜਿੱਥੋਂ ਉਸਨੂੰ ਨਾਭਾ ਜੇਲ ਭੇਜ ਦਿੱਤਾ ਗਿਆ l

Post a Comment

0 Comments