ਫਤਿਹਗੜ੍ਹ ਸਾਹਿਬ 29 ਅਕਤੂਬਰ (ਸਤਨਾਮ ਚੌਹਾਨ, ਕੁਲਦੀਪ ਬਾਲਪੁਰ ):- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆ ਵਿਖੇ ਸਾਇੰਸ ਮੇਲਾ ਲਗਾਇਆ ਗਿਆ। ਇਸ ਮੇਲੇ ਦੇ ਦੌਰਾਨ ਵਿਦਿਆਰਥੀਆਂ ਵੱਲੋਂ ਬਹੁਤ ਹੀ ਸੋਹਣੇ ਚਾਰਟ ਬਣਾਏ ਗਏ ਅਤੇ ਪ੍ਰੋਜੈਕਟ ਪੇਸ਼ ਕੀਤੇ ਗਏ। ਜਿਨਾਂ ਨੂੰ ਦੇਖ ਕੇ ਇੰਜ ਜਾਪਦਾ ਸੀ ਕਿ ਵਿਦਿਆਰਥੀਆਂ ਨੇ ਬਹੁਤ ਬਰੀਕੀ ਦੇ ਨਾਲ ਪੜ੍ਹਾਈ ਕੀਤੀ ਹੈ। ਉਕਤ ਮੇਲੇ ਦਾ ਉਦਘਾਟਨ ਪਿੰਡ ਦੇ ਸਰਪੰਚ ਗੁਰਜੰਟ ਸਿੰਘ ਅਤੇ ਸਕੂਲ ਪ੍ਰਬੰਧਕ ਕਮੇਟੀ ਦੀ ਚੇਅਰਮੈਨ ਅਮਨਦੀਪ ਕੌਰ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ। ਉਹਨਾਂ ਸਕੂਲੀ ਅਧਿਆਪਕਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਧਿਆਪਕਾਂ ਵੱਲੋਂ ਦਿੱਤੀ ਸਿੱਖਿਆ ਦੇ ਅਨੁਸਾਰ ਵਿਦਿਆਰਥੀਆਂ ਵੱਲੋਂ ਬਹੁਤ ਹੀ ਸੋਹਣੇ ਪ੍ਰੋਜੈਕਟ ਪੇਸ਼ ਕੀਤੇ ਗਏ ਹਨ। ਜਿੱਥੇ ਸਕੂਲ ਦਾ ਸਟਾਫ ਵਧਾਈ ਦਾ ਪਾਤਰ ਹੈ ਉੱਥੇ ਹੀ ਮਾਪਿਆਂ ਨੂੰ ਵੀ ਇਸ ਗੱਲ ਤੇ ਫਕਰ ਮਹਿਸੂਸ ਕਰਨਾ ਚਾਹੀਦਾ ਹੈ।
ਇਸ ਸਬੰਧੀ ਪ੍ਰਿੰਸੀਪਲ ਸਰਬਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਾਇੰਸ ਗਣਿਤ ਦਾ ਮੇਲਾ ਲਗਾਇਆ ਗਿਆ ਸੀ, ਜਿਸ ਦੇ ਵਿੱਚ ਵਿਦਿਆਰਥੀਆਂ ਵੱਲੋਂ ਵੱਖਰੇ ਵੱਖਰੇ ਪ੍ਰੋਜੈਕਟ ਲਿਆਂਦੇ ਗਏ ਅਤੇ ਉਹਨਾਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਮੇਲਾ ਦੋ ਦਿਨ ਤੱਕ ਚੱਲੇਗਾ। ਉਹਨਾਂ ਦੱਸਿਆ ਕਿ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਹੁਤ ਹੀ ਪ੍ਰਭਾਵਸ਼ਾਲੀ ਸੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਿੰਟੂ ਸੰਗਤਪੁਰਾ ਨਰਿੰਦਰ ਸਿੰਘ ਨਨੂੰ, ਅਮਨਦੀਪ ਕੌਰ , ਬਲਜੀਤ ਕੌਰ, ਹਰਕੰਵਲਜੀਤ ਕੌਰ , ਗੁਰਸਤਵੀਰ ਕੌਰ, ਸੰਦੀਪ ਸੂਦ ( ਸਾਰੇ ਲੈਕਚਰਾਰ ),
ਕਮਲਜੀਤ ਕੌਰ, ਕੁਲਜਿੰਦਰ ਕੌਰ, ਜਤਿੰਦਰ ਪਾਲ ਸਿੰਘ, ਤਰੁਨ , ਜਸਵੀਰ ਕੌਰ, ਰਮਨਦੀਪ ਕੌਰ, ਸੁਨੀਤਾ ਰਾਣੀ , ਰੋਸ਼ਾ ਸਿੰਘ , ਹਰਵੀਰ ਸਿੰਘ (ਸਾਰੇ ਮਾਸਟਰ), ਗੁਰਦੀਪ ਸਿੰਘ, ਗੁਲਸ਼ਨ ਕੁਮਾਰ ਬੀ ਆਰ ਸੀ ਆਦਿ ਵੀ ਹਾਜ਼ਰ ਸਨ।

0 Comments