BREAKING NEWS

6/recent/ticker-posts

ਤਰਨਤਾਰਨ ਜ਼ਿਮਨੀ ਚੋਣਾਂ ਦੌਰਾਨ ਪੰਜਾਬ ਸਰਕਾਰ ਨੂੰ ਘੇਰਨ ਦੀ ਤਿਆਰੀ ਚ ਨੈਸ਼ਨਲ ਹੈਲਥ ਮਿਸ਼ਨ ਦੇ ਕੱਚੇ ਸਿਹਤ ਮੁਲਾਜ਼ਮ :- ਹਰਪਾਲ ਸੋਢੀ #todayinfo

6 ਨਵੰਬਰ ਨੂੰ ਤਰਨਤਾਰਨ ਜ਼ਿਮਨੀ ਚੋਣਾਂ ਦੌਰਾਨ ਪੰਜਾਬ ਸਰਕਾਰ ਨੂੰ ਘੇਰਨ ਦੀ ਤਿਆਰੀ ਚ ਨੈਸ਼ਨਲ ਹੈਲਥ ਮਿਸ਼ਨ ਦੇ ਕੱਚੇ ਸਿਹਤ ਮੁਲਾਜ਼ਮ .. ਹਰਪਾਲ ਸਿੰਘ ਸੋਢੀ 

ਫ਼ਤਹਿਗੜ੍ਹ ਸਾਹਿਬ, 31 ਅਕਤੂਬਰ ( ਸਤਨਾਮ ਚੌਹਾਨ, ਕੁਲਦੀਪ ਬਾਲਪੁਰ):-  ਸਿਹਤ ਵਿਭਾਗ ਵਿੱਚ ਯੋਗ ਪ੍ਣਾਲੀ ਰਾਹੀ ਭਰਤੀ ਕੀਤੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ ਪੰਦਰ੍ਹਾਂ ਵੀਹ ਸਾਲਾਂ ਤੋਂ ਠੇਕੇ ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਨਾਲ ਪੱਕੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੱਤਾ ਦੇ ਨਸ਼ੇ ਵਿੱਚ ਆਪਣੇ ਵਾਅਦਿਆ ਤੋਂ ਭੱਜਦੀ ਨਜ਼ਰ ਆ ਰਹੀ ਹੈ । ਪਿਛਲੀਆਂ ਸਰਕਾਰਾਂ ਵਾਂਗ ਐਨ.ਐਚ.ਐਮ ਕਰਮਚਾਰੀਆਂ ਦੀਆਂ ਜਾਇਜ ਮੰਗਾਂ ਦੇ ਸਬੰਧ ਵਿੱਚ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਮੌਜੂਦਾ ਪੰਜਾਬ ਸਰਕਾਰ ਨੇ ਲਾਰਾ ਲਾਊ ਅਤੇ ਡੰਗ ਟਪਾਊ ਨੀਤੀ ਅਪਣਾਉਂਦਿਆਂ ਐਨ.ਐਚ.ਐਮ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਜਿਵੇਂ ਕਿ ਬਰਾਬਰ ਯੋਗਤਾ-ਬਰਾਬਰ ਕੰਮ- ਬਰਾਬਰ ਤਨਖਾਹਾਂ ਅਤੇ ਗ੍ਰੇਚੁਟੀ ਵਰਗੀਆਂ ਅਹਿਮ ਵਿੱਤੀ ਮੰਗਾਂ ਨੂੰ ਪੂਰਾ ਕਰਨ ਲਈ ਅਜੇ ਤੱਕ ਕੋਈ ਸਪੱਸ਼ਟ ਹਾਂ ਪੱਖੀ ਹੁੰਗਾਰਾ ਨਹੀਂ ਭਰਿਆ ਹੈ। ਜਿਕਰਯੋਗ ਹੈ ਕਿ ਪਹਿਲੀਆਂ ਸਰਕਾਰਾਂ ਦੇ ਉਲਟ ਮੌਜੂਦਾ ਭਗਵੰਤ ਮਾਨ ਸਰਕਾਰ ਵੱਲੋਂ ਚਾਰ ਸਾਲਾਂ ਵਿੱਚ ਨੈਸ਼ਨਲ ਹੈਲਥ ਮਿਸ਼ਨ ਦੇ ਕੱਚੇ ਸਿਹਤ ਮੁਲਾਜਮਾਂ ਲਈ ਇੱਕ ਧੇਲੇ ਦਾ ਵੀ ਐਲਾਨ ਨਹੀਂ ਕੀਤਾ ਜਿਸ ਕਰਕੇ  ਐਨ.ਐਚ.ਐਮ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸਦੇ ਸਿੱਟੇ ਵਜੋਂ ਐਨ ਐਚ ਐਮ ਇੰਪਲਾਈਜ ਯੂਨੀਅਨ ਪੰਜਾਬ ਵੱਲੋਂ ਆਪਣਾ ਰੋਸ ਪ੍ਰਗਟ ਕਰਦਿਆਂ 6 ਨਵੰਬਰ ਨੂੰ ਤਰਨਤਾਰਨ ਜ਼ਿਮਨੀ ਚੋਣਾਂ ਦੋਰਾਨ ਪੰਜਾਬ ਸਰਕਾਰ ਦੇ ਖਿਲਾਫ ਪਰਚੇ ਵੰਡ ਕੇ ਪੰਜਾਬ ਸਰਕਾਰ ਨੂੰ ਘੇਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਦੋਰਾਨ ਨੈਸ਼ਨਲ ਹੈਲਥ ਮਿਸ਼ਨ ਦੇ ਆਗੂਆਂ ਹਰਪਾਲ ਸਿੰਘ ਸੋਢੀ, ਅਮਰਜੀਤ ਸਿੰਘ, ਡਾਕਟਰ ਨਵਜੋਤ ਸਿੰਘ, ਡਾਕਟਰ ਜਤਿੰਦਰ ਸਿੰਘ, ਡਾਕਟਰ ਨੀਲ ਕਮਲ ਸਿਮਰਨਜੀਤ ਕੋਰ,ਗੋਰਵ ਕੁਮਾਰ ਅਤੇ ਜਸਨਜੋਤ ਸਿੰਘ ਨੇ ਦੱਸਿਆ ਕਿ ਆਪਣੇ ਹੱਕੀ ਮੰਗਾਂ ਜਿਵੇਂ ਨਿਗੂਣੀਆਂ ਤਨਖਾਹਾਂ ਵਿੱਚ ਵਾਧਾ , ਰੈਗੂਲਰ ਕਰਨ ਆਦਿ ਦੇ ਸਬੰਧ ਵਿੱਚ  ਪਿਛਲੇ 2 ਸਾਲਾਂ ਦੌਰਾਨ ਕੀਤੀਆਂ ਗਈਆਂ ਲੱਗਭੱਗ 30-35 ਦੇ ਕਰੀਬ ਮੀਟਿੰਗਾਂ ਵਿਚ ਵੀ ਕੋਈ ਹੱਲ ਨਹੀਂ ਕੀਤਾ ਗਿਆ ਅਤੇ ਮੀਟਿੰਗਾਂ ਦੌਰਾਨ ਸਿਰਫ਼ ਲਾਰਿਆਂ ਦੀ ਪੰਡ ਦੇ ਸਿਵਾ ਕੁਝ ਵੀ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਆਪਣੇ ਭਵਿੱਖ ਅਤੇ ਹੋਂਦ ਨੂੰ ਬਚਾਉਣ ਲਈ ਸਿਹਤ ਵਿਭਾਗ ਦੀ ਨੈਸ਼ਨਲ ਹੈਲਥ ਮਿਸ਼ਨ ਇੰਪਲਾਈਜ ਯੂਨੀਅਨ 6 ਨਵੰਬਰ ਨੂੰ ਨੈਸ਼ਨਲ ਹੈਲਥ ਮਿਸ਼ਨ ਦੇ ਕੱਚੇ ਕਾਮੇ ਤਰਨਤਾਰਨ ਵਿੱਚ ਹੋ ਰਹੀ ਜਿਮਨੀ ਚੋਣ ਚ ਸੂਬਾ ਪੱਧਰੀ ਰੋਸ ਰੈਲੀ ਕਰਕੇ ਭਗਵੰਤ ਮਾਨ ਦੀ ਆਪ ਸਰਕਾਰ ਦਾ ਪਿੱਟ ਸਿਆਪਾ ਕਰਣਗੇ । ਉਹਨਾਂ ਕਿਹਾ ਇਸ ਰੋਸ ਚ ਪੰਜਾਬ ਭਰ ਤੋਂ ਐਨ ਐਚ ਐਮ ਦੇ ਲਗਭਗ 9000 ਕੱਚੇ ਮੁਲਾਜ਼ਮ ਹਿੱਸਾ ਲੈਣਗੇ। ਇਸ ਮੋਕੇ ਤੇ ਕਰਮਚਾਰੀਆਂ ਨੇ ਸਾਫ ਸ਼ਬਦਾਂ ਵਿਚ ਕਿਹਾ ਕਿ ਜੇਕਰ ਸਰਕਾਰ  ਜਲਦੀ ਉਹਨਾਂ ਦੀਆਂ ਜਾਇਜ ਵਿੱਤੀ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਨਹੀਂ ਕਰਦੀ ਤਾਂ ਐਨ ਐਚ ਐਮ  ਯੂਨੀਅਨ ਵੱਲੋਂ ਸਰਕਾਰ ਦਾ ਹਰ ਮੋੜ ਤੇ ਘੇਰਾਓ ਕੀਤਾ ਜਾਵੇਗਾ ।ਇਸ ਮੌਕੇ ਡਾਕਟਰ ਕਸੀਤਿਜ ਸੀਮਾ, ਵਿੱਕੀ ਵਰਮਾ,ਹਰਦੀਪ ਸਿੰਘ, ਜਸਵੀਰ ਸਿੰਘ, ਅਮਿਤ ਕੁਮਾਰ, ਜਗਜੀਤ ਸਿੰਘ, ਸੰਦੀਪ ਸਿੰਘ,ਅਨਿਲ ਕੁਮਾਰ, ਸੁਖਜਿੰਦਰ ਸਿੰਘ,ਮਨਪ੍ਰੀਤ ਕੌਰ, ਰਵਿੰਦਰ ਕੌਰ, ਨਰਿੰਦਰ ਕੋਰ, ਗੁਰਦੀਪ ਕੌਰ, ਤੇਜਿੰਦਰ ਕੌਰ, ਅਮਨਪ੍ਰੀਤ ਕੌਰ, ਸਤਨਾਮ ਕੌਰ, ਮਨਦੀਪ ਕੌਰ, ਜਸ਼ਨਦੀਪ ਕੋਰ,ਆਦਿ ਆਗੂ ਹਾਜਰ ਸਨ।

Post a Comment

0 Comments