ਵਿਧਾਇਕ ਲਖਵੀਰ ਰਾਏ ਨੇ ਪਿੰਡ ਸੰਗਤਪੁਰ ਸੋਢੀਆਂ ਵਿਖ਼ੇ ਨਵੇਂ ਖੇਡ ਮੈਦਾਨ ਦਾ ਕੰਮ ਸ਼ੁਰੂ ਕਰਵਾਇਆ
ਫ਼ਤਿਹਗੜ੍ਹ ਸਾਹਿਬ, 3 ਨਵੰਬਰ (ਸਤਨਾਮ ਚੌਹਾਨ, ਕੁਲਦੀਪ ਬਾਲਪੁਰ):- ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਯੋਗ ਅਗਵਾਈ ਦੇ ਸਦਕਾ ਹਲਕਾ ਫਤਿਹਗੜ੍ਹ ਸਾਹਿਬ ਦੇ ਪਿੰਡ ਸੰਗਤਪੁਰ ਸੋਢੀਆਂ ਦੇ ਖੇਡ ਮੈਦਾਨ ਦਾ ਕਰੀਬ 48 ਲੱਖ ਰੁਪਏ ਦੀ ਲਾਗਤ ਦੇ ਨਾਲ ਨਵੀਨੀਕਰਨ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਵਿਖੇ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਤੋਂ ਪਹਿਲਾਂ ਖੇਡ ਮੈਦਾਨ ਦਾ ਕੰਮ ਸ਼ੁਰੂ ਕਰਵਾਇਆ ਗਿਆ।
ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਦੇ ਤਹਿਤ ਨੌਜਵਾਨਾਂ ਨੂੰ ਖੇਡ ਮੈਦਾਨਾ ਵੱਲ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਨਵੇਂ ਖੇਡ ਮੈਦਾਨ ਉਸਾਰੇ ਜਾ ਰਹੇ ਹਨ। ਪੰਜਾਬ ਦੀ ਕੁਰਾਹੇ ਪਈ ਜਵਾਨੀ ਨੂੰ ਖੇਡ ਮੈਦਾਨਾਂ ਵੱਲ ਲਿਆਉਣ ਦੇ ਲਈ ਪਹਿਲਾਂ ਸੋਹਣੇ ਮੈਦਾਨ ਬਣਾਉਣੇ ਜਰੂਰੀ ਹੋਣਗੇ, ਇਸੇ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਵਿੱਚ ਨਵੇਂ ਖੇਡ ਮੈਦਾਨ ਉਸਾਰੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਦੇ ਲਈ ਬਚਨਵੱਧ ਹੈ ਅਤੇ ਸੂਬੇ ਦੀ ਤਰੱਕੀ ਦੇ ਲਈ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਦੇ ਸਹਿਯੋਗ ਸਦਕਾ ਸੰਗਤਪੁਰ ਸੋਢੀਆਂ ਨੂੰ ਦੋ ਪਾਰਕ ਦਿੱਤੇ ਜਾ ਚੁੱਕੇ ਹਨ, ਇਸ ਤੋਂ ਇਲਾਵਾ ਇੱਕ ਮੈਰਿਜ ਪੈਲਸ ਦਿੱਤਾ ਜਾ ਚੁੱਕਾ ਹੈ ਅਤੇ ਇੱਕ ਹੋਰ ਵੱਡਾ ਪ੍ਰੋਜੈਕਟ ਖੇਡ ਮੈਦਾਨ ਵੀ ਇਸ ਲੜੀ ਦੇ ਵਿੱਚ ਜੁੜ ਚੁੱਕਿਆ। ਉਹਨਾਂ ਕਿਹਾ ਕਿ ਸਰਕਾਰ ਲੋਕਾਂ ਦੁਆਰਾ ਬਣਾਈ ਗਈ ਹੈ, ਇਸ ਲਈ ਲੋਕਾਂ ਦੇ ਸਰਵਪੱਖੀ ਵਿਕਾਸ ਲਈ ਸਰਕਾਰ ਇਸੇ ਤਰ੍ਹਾਂ ਕੰਮ ਕਰਦੀ ਰਹੇਗੀ। ਉਹਨਾਂ ਇਹ ਵੀ ਦੱਸਿਆ ਕਿ ਸੜਕ ਤੋਂ ਖੇਡ ਮੈਦਾਨ ਤੱਕ ਜਾਣ ਵਾਲੇ ਰਸਤੇ ਨੂੰ ਵੀ ਇੰਟਰਲੋਕ ਟਾਈਲਾਂ ਦੇ ਨਾਲ ਪੱਕਾ ਕੀਤਾ ਜਾ ਰਿਹਾ ਹੈ।
ਇਸ ਮੌਕੇ ਸਰਪੰਚ ਗੁਰਜੰਟ ਸਿੰਘ, ਪ੍ਰਿੰਸੀਪਲ ਸਰਬਜੀਤ ਸਿੰਘ ਅਤੇ ਪਿੰਡ ਦੇ ਮੋਹਤਬਰ ਵਿਅਕਤੀਆਂ ਵੱਲੋਂ ਵਿਧਾਇਕ ਲਖਬੀਰ ਸਿੰਘ ਰਾਏ ਨੂੰ ਲੋਈ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਵਰਨ ਸਿੰਘ ਭੁੱਲਰ, ਸੰਦੀਪ ਸਿੰਘ ਸੋਨਾ, ਸੁਰੇਸ਼ ਕੁਮਾਰ ਬੰਟੀ, ਨਰਿੰਦਰ ਸਿੰਘ ਨਨੂੰ, ਸਰਪੰਚ ਪਰਵਿੰਦਰ ਸਿੰਘ, ਸਰਪੰਚ ਇੰਦਰਦੀਪ ਸਿੰਘ, ਸਰਪੰਚ ਮਲਕੀਤ ਸਿੰਘ, ਸਰਪੰਚ ਹਰਪਾਲ ਸਿੰਘ, ਸਰਪੰਚ ਸਤਪਾਲ ਸਿੰਘ, ਸਰਪੰਚ ਰਾਜਦੀਪ ਰਾਜੂ, ਸਰਪੰਚ ਨਿਰਮਲ ਸਿੰਘ, ਸਰਪੰਚ ਮਲਕੀਤ ਸਿੰਘ, ਕਰਮਜੀਤ ਸਿੰਘ ਜੋਗੀ, ਬਲਦੇਵ ਸਿੰਘ ਭੱਲਮਾਜਰਾ, ਅਵਤਾਰ ਸਿੰਘ, ਹਰਬੰਸ ਕੌਰ ਪੰਚ, ਗੋਗੀ ਸੰਗਤਪੁਰਾ, ਦਵਿੰਦਰ ਕੁਮਾਰ ਸੋਨੂੰ, ਮਨਵੀਰ ਸਿੰਘ ਸੇਖੋ, ਸੰਤੂ ਨੰਬਰਦਾਰ, ਗੁਰਮੇਲ ਸਿੰਘ ਪੰਡਰਾਲੀ, ਮੁੱਖ ਅਧਿਆਪਕਾ ਕਮਲਵੀਰ ਕੌਰ, ਏਐਮਓ ਡਾ. ਮੰਜੂ ਬਾਲਾ, ਸੀਐਚਓ ਗੁਰਦੀਪ ਕੌਰ, ਲੈਕਚਰਾਰ ਸੰਦੀਪ ਸੂਦ, ਪਰਮਜੀਤ ਕੌਰ ਪੀ ਟੀ ਆਈ ਆਦਿ ਵੀ ਹਾਜ਼ਰ ਸਨ।

0 Comments