ਫਤਿਹਗੜ੍ਹ ਸਾਹਿਬ 4 ਨਵੰਬਰ (ਸਤਨਾਮ ਚੌਹਾਨ, ਕੁਲਦੀਪ ਬਾਲਪੁਰ):- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਦੇ ਹੇਠ ਪੰਜ ਪਿਆਰਿਆਂ ਦੀ ਅਗਵਾਈ ਦੇ ਵਿੱਚ ਨਗਰ ਕੀਰਤਨ ਸਜਾਇਆ ਗਿਆ। ਜੋ ਸਰਹਿੰਦ ਸ਼ਹਿਰ, ਸਰਹਿੰਦ ਮੰਡੀ ਅਤੇ ਸਰਹਿੰਦ ਦੇ ਬਾਜ਼ਾਰਾਂ ਦੇ ਵਿੱਚੋਂ ਹੁੰਦਾ ਹੋਇਆ ਦੁਬਾਰਾ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸਮਾਪਤ ਹੋਇਆ। ਵਿਧਾਇਕ ਲਖਵੀਰ ਸਿੰਘ ਰਾਏ ਵੱਲੋਂ ਐਮਐਲਏ ਦਫਤਰ ਦੇ ਸਾਹਮਣੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਭੇਂਟ ਕੀਤਾ ਗਿਆ, ਪੰਜ ਪਿਆਰਿਆਂ ਨੂੰ ਸਿਰੋਪਾਓ ਦਿੱਤੇ ਗਏ।
ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਦੇਸ਼ ਵਾਸੀਆਂ ਨੂੰ ਲੱਖ ਲੱਖ ਵਧਾਈਆਂ। ਗੁਰੂ ਨਾਨਕ ਦੇਵ ਜੀ ਸਿੱਖਾਂ ਦੇ ਪਹਿਲੇ ਗੁਰੂ ਹੋਏ ਹਨ, ਜਿਨਾਂ ਨੇ ਸਮਾਜ ਨੂੰ ਸਿੱਧੇ ਰਸਤੇ ਪਾਉਣ ਦੇ ਲਈ ਚਾਰ ਉਦਾਸੀਆਂ ਕੀਤੀਆਂ। ਅੱਜ ਪੂਰਾ ਜਗਤ ਉਹਨਾਂ ਨੂੰ ਆਪਣਾ ਗੁਰੂ ਮੰਨਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰੀਕ ਸਿੰਘ ਬਾਲਪੁਰ, ਕੁਲਵਿੰਦਰ ਸਿੰਘ ਡੇਰਾ, ਪ੍ਰਿਤਪਾਲ ਸਿੰਘ ਜੱਸੀ, ਬਿੱਟਾ ਲਟੌਰ, ਸਤੀਸ਼ ਲਟੌਰ, ਮਾਨਵ ਟਿਵਾਣਾ, ਬਹਾਦਰ ਖਾਨ, ਜਗਜੀਤ ਸਿੰਘ ਰਿਊਣਾ ਆਦਿ ਵੀ ਹਾਜ਼ਰ ਸਨ।

0 Comments