BREAKING NEWS

6/recent/ticker-posts

ਬਲਦੇਵ ਚੌਰਵਾਲਾ ਨੇ ਜਾਣਿਆ ਕਮਾਂਡਰ ਬਲਬੀਰ ਸਿੰਘ ਦੀ ਸਿਹਤ ਦਾ ਹਾਲ

*ਵਿਸ਼ਵ ਮਹਾਪੀਠ ਵਾਈਸ ਪ੍ਰਧਾਨ ਬਲਦੇਵ ਸਿੰਘ ਨੇ ਬਿਮਾਰ BJP ਨੇਤਾ ਕਮਾਂਡਰ ਬਲਬੀਰ ਸਿੰਘ ਦੀ ਖੈਰਖੁੱਦੀ ਪੁੱਛੀ*
___________________________________

ਸ੍ਰੀ ਗੁਰੂ ਰਵਿਦਾਸ ਵਿਸ਼ਵ ਮਹਾਪੀਠ ਪੰਜਾਬ ਦੇ ਵਾਈਸ ਪ੍ਰਧਾਨ ਸਰਦਾਰ ਬਲਦੇਵ ਸਿੰਘ ਫਤਿਹਗੜ੍ਹ ਸਾਹਿਬ ਜੀ, ਭਾਰਤੀ ਜਨਤਾ ਪਾਰਟੀ ਦੇ ਚੀਫ਼ ਸਪੋਕਸਪਰਸਨ ਕਮਾਂਡਰ ਬਲਬੀਰ ਸਿੰਘ ਦੀ ਤਬੀਅਤ ਬਾਰੇ ਜਾਣਕਾਰੀ ਲੈਣ ਲਈ ਅੱਜ ਉਹਨਾਂ ਦੇ ਨਿਵਾਸ ਸਥਾਨ ਪਹੁੰਚੇ। ਕਮਾਂਡਰ ਬਲਬੀਰ ਸਿੰਘ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਹਨ। ਸਰਦਾਰ ਬਲਦੇਵ ਸਿੰਘ ਨੇ ਕਮਾਂਡਰ ਬਲਬੀਰ ਸਿੰਘ ਨਾਲ ਕਾਫ਼ੀ ਸਮਾਂ ਬਤੀਤ ਕੀਤਾ, ਉਨ੍ਹਾਂ ਦੀ ਸਿਹਤ ਬਾਰੇ ਵਿਸਥਾਰ ਨਾਲ ਹਾਲਚਾਲ ਪੁੱਛਿਆ ਅਤੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕੀਤੀ। ਇਸ ਮੌਕੇ ਕਮਾਂਡਰ ਬਲਬੀਰ ਸਿੰਘ ਨੇ ਸ੍ਰੀ ਗੁਰੂ ਰਵਿਦਾਸ ਵਿਸ਼ਵ ਮਹਾਪੀਠ ਦੇ ਵਾਈਸ ਪ੍ਰਧਾਨ ਸਰਦਾਰ ਬਲਦੇਵ ਸਿੰਘ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਉਨ੍ਹਾਂ ਨੂੰ ਲੋਈ ਅਤੇ ਸਰੋਪਾ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਕਮਾਂਡਰ ਬਲਬੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਵਿਸ਼ਵ ਮਹਾਪੀਠ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਕਰੇ ਅਤੇ ਇਸ ਤਰ੍ਹਾਂ ਦੇ ਸੇਵਾ ਭਾਵ ਦੇ ਕੰਮ ਲੋਕਾਂ ਦੀ ਭਲਾਈ ਲਈ ਜਾਰੀ ਰਹਿਣ। ਉਨ੍ਹਾਂ ਨੇ ਅਰਦਾਸ ਕੀਤੀ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਸਰਦਾਰ ਬਲਦੇਵ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਤੰਦਰੂਸਤੀ ਅਤੇ ਚੜ੍ਹਦੀ ਕਲਾ ਬਖ਼ਸ਼ਣ।

Post a Comment

0 Comments