BREAKING NEWS

6/recent/ticker-posts

ਸੈਨੇਟ ਨੂੰ ਭੰਗ ਕਰਨਾ ਕੇਂਦਰ ਸਰਕਾਰ ਦੀ ਰਾਜਸੀ ਧੱਕੇਸ਼ਾਹੀ : ਵਿਧਾਇਕ ਰਾਏ #todayinfo

ਫਤਿਹਗੜ੍ਹ ਸਾਹਿਬ 2 ਨਵੰਬਰ (ਸਤਨਾਮ ਚੌਹਾਨ, ਕੁਲਦੀਪ ਬਾਲਪੁਰ ):- ਪੰਜਾਬ ਯੂਨੀਵਰਸਿਟੀ ਦੀ ਸੈਨੇਟ ਸਿੰਡੀਕੇਟ ਨੂੰ ਭੰਗ ਕਰਨਾ, ਕੇਂਦਰ ਸਰਕਾਰ ਦੀ ਸੋਚੀ ਸਮਝੀ ਸਾਜ਼ਿਸ਼ ਹੈ। ਅਜਿਹਾ ਕਰਕੇ ਕੇਂਦਰ ਸਰਕਾਰ ਸੂਬਿਆਂ ਦੇ ਅਧਿਕਾਰਾਂ ਦਾ ਹਨਨ ਕਰ ਰਹੀ ਹੈ। ਇਹ ਪ੍ਰਗਟਾਵਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਯੂਨੀਵਰਸਿਟੀ ਦੀ ਸੈਨੇਟ ਸਿੰਡੀਕੇਟ ਭੰਗ ਕਰਨ ਦਾ ਮਾਮਲਾ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਸੈਨੇਟ ਭੰਗ ਕਰਨ ਦੇ ਫੈਸਲੇ ਨੂੰ ਸੁਧਾਰ ਨਹੀਂ ਕਿਹਾ ਜਾ ਸਕਦਾ, ਸਗੋਂ ਇਹ ਇੱਕ ਡੂੰਘੀ ਤੇ ਸੋਚੀ ਸਮਝੀ ਸਿਆਸੀ ਭੰਨ ਤੋੜ ਹੈ। ਉਹਨਾਂ ਕਿਹਾ ਕਿ ਕੇਂਦਰ ਨੇ ਸੈਨੇਟ ਦੀ ਤਾਕਤ ਨੂੰ 90 ਮੈਂਬਰਾਂ ਤੋਂ ਘਟਾ ਕੇ 31 ਕਰ ਦਿੱਤਾ ਹੈ, ਜਿਸ ਦੇ ਵਿੱਚ 18 ਚੁਣੇ ਹੋਏ ਅਤੇ 06 ਨਾਮਜਦ ਅਤੇ 07 ਅਹੁਦੇਦਾਰ ਸ਼ਾਮਿਲ ਹੋਣਗੇ। ਇਸ ਤਰ੍ਹਾਂ ਦੇ ਫੈਸਲੇ ਲੈਣ ਦੇ ਨਾਲ ਸਾਲਾਂ ਤੋਂ ਚੱਲੀ ਆ ਰਹੀ ਚੋਣ ਪ੍ਰਣਾਲੀ ਰਾਹੀਂ ਪ੍ਰਬੰਧਕੀ ਢਾਂਚੇ ਜਿਸ ਵਿੱਚ ਸਿੱਧੇ ਰੂਪ ਦੇ ਵਿੱਚ ਪੰਜਾਬ ਯੂਨੀਵਰਸਿਟੀ ਤੋਂ ਗਰੈਜੂਏਟ ਕੀਤੇ ਹੋਏ ਪੁਰਾਣੇ ਵਿਦਿਆਰਥੀਆਂ ਵੱਲੋਂ ਵੋਟਾਂ ਦੇ ਰਾਹੀਂ ਹਿੱਸਾ ਲਿਆ ਜਾਂਦਾ ਰਿਹਾ ਹੈ, ਨੂੰ ਪੂਰਨ ਤੌਰ ਤੇ ਖਤਮ ਕਰ ਦਿੱਤਾ ਗਿਆ ਹੈ। 
     ਉਹਨਾਂ ਕਿਹਾ ਕਿ ਇਹ ਕਹਿਣਾ ਵੀ ਗਲਤ ਨਹੀਂ ਹੋਵੇਗਾ ਕਿ ਕੇਂਦਰ ਪੰਜਾਬ ਯੂਨੀਵਸਟੀ ਦਾ ਪ੍ਰਬੰਧ ਅਸਿੱਧੇ ਰੂਪ ਵਿੱਚ ਆਪਣੇ ਅਧੀਨ ਲੈਣਾ ਚਾਹੁੰਦੀ ਹੈ। ਇੱਕ ਪਾਸੇ ਕੇਂਦਰ ਕੌਮੀ ਸਿੱਖਿਆ ਨੀਤੀ 2020 ਲਾਗੂ ਕਰ ਰਹੀ ਹੈ ਤੇ ਦੂਜੇ ਪਾਸੇ ਸੂਬਿਆਂ ਦੇ ਹੱਕਾਂ ਉੱਤੇ ਡਾਕੇ ਮਾਰ ਰਹੀ ਹੈ। ਕੇਂਦਰ ਸਰਕਾਰ ਦੀਆਂ ਲੂੰਬੜ ਚਾਲਾਂ ਨੂੰ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਸੂਬਿਆਂ ਦੇ ਅਧਿਕਾਰਾਂ ਉੱਤੇ ਡਾਕੇ ਮਾਰਨਦੀਆਂ ਚਾਲਾਂ ਨੂੰ ਕਦੇ ਵੀ ਬਰਦਾਸਤ ਨਹੀਂ ਕਰਨਗੇ। ਆਉਣ ਵਾਲੇ ਸਮੇਂ ਦੇ ਵਿੱਚ ਕੇਂਦਰ ਸਰਕਾਰ ਨੂੰ ਅਜਿਹੇ ਫੈਸਲਿਆਂ ਦੇ ਨਤੀਜੇ ਭੁਗਤਣੇ ਪੈਣਗੇ।

Post a Comment

0 Comments