--- ਕਰੀਬ 45 ਲੱਖ ਰੁਪਏ ਦੀ ਲਾਗਤ ਨਾਲ ਭਮਾਰਸੀ ਜੇਰ ਵਿਖੇ ਖੇਡ ਮੈਦਾਨ ਦਾ ਕੰਮ ਸ਼ੁਰੂ ਕਰਵਾਇਆ
ਫਤਿਹਗੜ੍ਹ ਸਾਹਿਬ, 04 ਨਵੰਬਰ (ਸਤਨਾਮ ਚੌਹਾਨ, ਕੁਲਦੀਪ ਬਾਲਪੁਰ):-
ਹਲਕਾ ਫਤਿਹਗੜ੍ਹ ਸਾਹਿਬ ਦੇ ਪਿੰਡ ਭਮਾਰਸੀ ਜੇਰ ਵਿਖੇ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਖੇਡ ਮੈਦਾਨ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਖੇਡ ਮੈਦਾਨ ਦੇ ਬਣਨ ਨਾਲ ਇਲਾਕੇ ਨੂੰ ਬਹੁਤ ਫਾਇਦਾ ਮਿਲੇਗਾ।
ਖੇਡ ਮੈਦਾਨ ਦਾ ਕੰਮ ਸ਼ੁਰੂ ਕਰਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਯੋਗ ਅਗਵਾਈ ਸਦਕਾ ਪਿੰਡਾਂ ਦੇ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਇਸੇ ਲੜੀ ਦੇ ਤਹਿਤ ਭਮਾਰਸੀ ਜੇਰ ਦੇ ਖੇਡ ਮੈਦਾਨ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਕਰੀਬ 45 ਲੱਖ ਰੁਪਏ ਦੀ ਲਾਗਤ ਦੇ ਨਾਲ ਉਕਤ ਕਾਰਜ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਜਿੱਥੇ ਖੇਡ ਮੈਦਾਨ ਦੇ ਵਿੱਚ ਟਰੈਕ ਬਣੇਗਾ, ਚਾਰ-ਦਿਵਾਰੀ ਹੋਵੇਗੀ, ਉੱਥੇ ਹੀ ਲਾਈਟਾਂ ਲਗਾ ਕੇ ਇਸ ਦਾ ਸੁੰਦਰੀਕਰਨ ਵੀ ਕੀਤਾ ਜਾਵੇਗਾ।
ਨੌਜਵਾਨ ਪੀੜੀ ਨੂੰ ਅਪੀਲ ਹੈ ਕਿ ਉਹ ਖੇਡ ਮੈਦਾਨਾਂ ਵੱਲ ਆਉਣ। ਪੰਜਾਬ ਸਰਕਾਰ ਦੀ ਖੇਡਾਂ ਵਤਨ ਪੰਜਾਬ ਦੀਆਂ ਮੁਹਿੰਮ ਦੇ ਤਹਿਤ ਇਹਨਾਂ ਖੇਡ ਮੈਦਾਨਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ ਤਾਂ ਜੋ ਪੰਜਾਬ ਦੀ ਕੁਰਾਹੇ ਪਈ ਜਵਾਨੀ ਨੂੰ ਖੇਡ ਮੈਦਾਨਾਂ ਵੱਲ ਲਿਆਂਦਾ ਜਾ ਸਕੇ। ਇਸ ਮੌਕੇ ਗ੍ਰਾਮ ਪੰਚਾਇਤ ਵੱਲੋਂ ਵਿਧਾਇਕ ਲਖਵੀਰ ਸਿੰਘ ਰਾਏ ਨੂੰ ਸਿਰੋਪਾਓ ਦੇ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਨਰਿੰਦਰ ਸਿੰਘ, ਵਰਿੰਦਰ ਸਿੰਘ, ਗੁਰਮੀਤ ਸਿੰਘ, ਕਮਲਜੀਤ ਸਿੰਘ, ਹਰਬੰਸ ਸਿੰਘ, ਭੁਪਿੰਦਰ ਕੌਰ, ਬਲਜੀਤ ਕੌਰ, ਰੱਜੀ (ਸਾਰੇ ਪੰਚ), ਮਹੰਤ ਗਣੇਸ਼ ਦਾਸ ਆਦਿ ਵੀ ਹਾਜ਼ਰ ਸਨ।

0 Comments