---- ਨਸ਼ਾ ਮੁਕਤ ਭਾਰਤ ਅਭਿਆਨ ਦੇ ਤਹਿਤ ਕੀਤਾ ਗਿਆ ਪ੍ਰੋਗਰਾਮ
--- ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਬਚਾਉਣਾ ਸਰਕਾਰ ਦੀ ਪਹਿਲ : ਵਿਧਾਇਕ ਰਾਏ
ਫਤਿਹਗੜ੍ਹ ਸਾਹਿਬ 18 ਨਵੰਬਰ (ਸਤਨਾਮ ਚੌਹਾਨ, ਕੁਲਦੀਪ ਬਾਲਪੁਰ):-
ਨਸ਼ਾ ਮੁਕਤ ਭਾਰਤ ਅਭਿਆਨ ਦੇ ਤਹਿਤ ਜ਼ਿਲਾ ਸਿੱਖਿਆ ਅਫਸਰ ਰਵਿੰਦਰ ਕੌਰ ਦੀ ਯੋਗ ਅਗਵਾਈ ਦੇ ਵਿੱਚ ਬੱਚਤ ਭਵਨ ਫਤਿਹਗੜ੍ਹ ਸਾਹਿਬ ਵਿਖੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡਣ ਦਾ ਪ੍ਰੋਗਰਾਮ ਉਲੀਕਿਆ ਗਿਆ। ਇਸ ਮੌਕੇ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨਾਂ ਸੰਬੋਧਨ ਕਰਦਿਆਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਯੋਗ ਅਗਵਾਈ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਛੇੜੀ ਗਈ ਹੈ ਜਿਸ ਦੇ ਤਹਿਤ ਨੌਜਵਾਨ ਪੀੜੀ ਨੂੰ ਬਚਾਉਣਾ ਸਰਕਾਰ ਦੀ ਪਹਿਲ ਹੈ। ਪੰਜਾਬ ਸਰਕਾਰ ਵੱਲੋਂ ਜਿੱਥੇ ਨੌਜਵਾਨ ਪੀੜੀ ਨੂੰ ਨਸ਼ੇ ਵਰਗੀਆਂ ਲਾਹਣਤਾਂ ਤੋਂ ਬਚਾਉਣ ਦੇ ਲਈ ਖੇਡ ਮੈਦਾਨਾਂ ਦੀ ਉਸਾਰੀ ਕੀਤੀ ਗਈ, ਉੱਥੇ ਹੀ ਵਿਦਿਆਰਥੀ ਵਰਗ ਨੂੰ ਮੋਬਾਈਲਾਂ ਦੇ ਵਿੱਚੋਂ ਕੱਢਣ ਦੇ ਲਈ ਖੇਡ ਕਿੱਟਾਂ ਮੁਹਈਆ ਕਰਵਾਈਆਂ ਗਈਆਂ ਤਾਂ ਜੋ ਉਹਨਾਂ ਦੇ ਅੰਦਰ ਖੇਡਣ ਦਾ ਜਜ਼ਬਾ ਪੈਦਾ ਹੋਵੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਦੇ ਵਿਰੁੱਧ ਹੈ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ਦੇ ਉੱਤੇ ਨਹੀਂ ਬਖਸ਼ਿਆ ਜਾਵੇਗਾ। ਜਿਹੜੇ ਵਿਅਕਤੀ ਨਸ਼ੇ ਦਾ ਸੇਵਨ ਕਰਦੇ ਹਨ ਅਤੇ ਛੱਡਣਾ ਚਾਹੁੰਦੇ ਹਨ, ਉਹਨਾਂ ਨੂੰ ਪੰਜਾਬ ਪੁਲਿਸ ਅਤੇ ਸਿਹਤ ਵਿਭਾਗ ਦੀ ਸਹਾਇਤਾ ਦੇ ਨਾਲ ਨਸ਼ਾ ਛੜਾਊ ਕੇਂਦਰਾਂ ਦੇ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਨਸ਼ਾ ਵਿਰੋਧੀ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ। ਇਸ ਮੁਹਿੰਮ ਨੂੰ ਸਫਲ ਬਣਾਉਣ ਦੇ ਲਈ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਇਸ ਦੇ ਵਿੱਚ ਹਿੱਸਾ ਪਾਉਣਾ ਹੋਵੇਗਾ ਤਾਂ ਹੀ ਅਸੀਂ ਆਪਣੇ ਸੂਬੇ ਨੂੰ ਨਸ਼ਾ ਮੁਕਤ ਬਣਾ ਸਕਦੇ ਹਾਂ।
ਇਸ ਮੌਕੇ ਜ਼ਿਲ੍ਾ ਸਿੱਖਿਆ ਅਫਸਰ ਰਵਿੰਦਰ ਕੌਰ ਵੱਲੋਂ ਜਿੱਥੇ ਆਏ ਮਹਿਮਾਨਾਂ ਨੂੰ ਜੀ ਆਇਆ ਆਖਿਆ ਗਿਆ, ਉੱਥੇ ਹੀ ਧੰਨਵਾਦ ਵੀ ਕੀਤਾ ਗਿਆ। ਇਸ ਮੌਕੇ ਹਲਕਾ ਫਤਿਹਗੜ੍ਹ ਸਾਹਿਬ ਦੇ ਯੂਥ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ, ਪਵੇਲ ਹਾਂਡਾ, ਰਜੇਸ਼ ਸ਼ਰਮਾ, ਸਤੀਸ਼ ਲੁਟੌਰ, ਜ਼ਿਲ੍ਾ ਸਪੋਰਟਸ ਵਿਭਾਗ ਨਾਲ ਸਬੰਧਤ ਅਧਿਕਾਰੀ, ਵੱਖ ਵੱਖ ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਵੀ ਹਾਜ਼ਰ ਸਨ।

0 Comments