BREAKING NEWS

6/recent/ticker-posts

ਪਿੰਡ ਅਤਾਪੁਰ ਵਾਸੀਆਂ ਨੂੰ ਮਿਲੇ ਪੰਜ ਪੰਜ ਮਰਲੇ ਦੇ ਪਲਾਟ #todayinfo

-- ਜੋ ਕਿਹਾ ਪੂਰਾ ਕੀਤਾ : ਵਿਧਾਇਕ ਲਖਬੀਰ ਸਿੰਘ ਰਾਏ 
 ਫਤਿਹਗੜ੍ਹ ਸਾਹਿਬ 16 ਨਵੰਬਰ ( ਸਤਨਾਮ ਚੌਹਾਨ, ਕੁਲਦੀਪ ਬਾਲਪੁਰ ):- ਹਲਕਾ ਫਤਿਹਗੜ੍ਹ ਸਾਹਿਬ ਅਧੀਨ ਆਉਂਦੇ ਪਿੰਡ ਅਤਾਪੁਰ ਵਿਖੇ ਲੋੜਵੰਦ ਪਰਿਵਾਰਾਂ ਨੂੰ ਪੰਜ ਪੰਜ ਮਰਲੇ ਦੇ ਪਲਾਟ ਮੁਹੱਈਆ ਕਰਵਾਏ ਗਏ। ਇਸ ਕਾਰਜ ਦੇ ਨਾਲ ਪਿੰਡ ਦੇ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਅਤੇ ਲੋਕ ਆਪ ਮੁਹਾਰੇ ਪੰਜਾਬ ਸਰਕਾਰ ਦੀ ਸ਼ੋਭਾ ਕਰ ਰਹੇ ਹਨ।  ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਯੋਗ ਅਗਵਾਈ ਦੇ ਵਿੱਚ ਪੰਜਾਬ ਸਰਕਾਰ ਲੋਕ ਹਿੱਤ ਦੇ ਵਿੱਚ ਕਾਰਜ ਕਰ ਰਹੀ ਹੈ, ਜਿਸ ਦੀ ਤਾਜ਼ਾ ਉਦਾਹਰਣ ਤਰਨਤਾਰਨ ਦੀ ਜਿੱਤ ਤੋਂ ਮਿਲਦੀ ਹੈ, ਉਥੋਂ ਦੇ ਲੋਕਾਂ ਨੇ ਪੰਜਾਬ ਸਰਕਾਰ ਦੇ ਕੰਮਾਂ ਦੇ ਉੱਤੇ ਵੱਡੀ ਗਿਣਤੀ ਦੇ ਵਿੱਚ ਮੋਹਰ ਲਗਾ ਦਿੱਤੀ ਅਤੇ ਉਥੋਂ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ 12 ਹਜਾਰ ਵੋਟਾਂ ਦੀ ਲੀਡ ਦੇ ਨਾਲ ਜੇਤੂ ਕਰਵਾਇਆ ਹੈ। 
    ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਦੇ ਨਾਲ ਵਾਅਦਾ ਕੀਤਾ ਗਿਆ ਸੀ ਕਿ ਜਰੂਰਤਮੰਦ ਪਰਿਵਾਰਾਂ ਨੂੰ ਪੰਜ ਪੰਜ ਮਰਲੇ ਦੇ ਪਲਾਟ ਦਿੱਤੇ ਜਾਣਗੇ ਅੱਜ ਉਸ ਦੀ ਸ਼ੁਰੂਆਤ ਹਲਕਾ ਫਤਹਿਗੜ ਸਾਹਿਬ ਦੇ ਪਿੰਡ ਅਤਾਪੁਰ ਤੋਂ ਕੀਤੀ ਗਈ ਹੈ। ਪਿੰਡ ਦੇ ਵਿੱਚ 57 ਪਰਿਵਾਰਾਂ ਨੂੰ ਨਾਮਜਦ ਕੀਤਾ ਗਿਆ ਸੀ, ਉਹਨਾਂ ਨੂੰ ਪੰਜ ਪੰਜ ਮਰਲੇ ਦੇ ਪਲਾਟ ਦਿੱਤੇ ਗਏ ਹਨ। ਜਲਦ ਹੀ ਇਹਨਾਂ ਦੇ ਕਾਗਜ਼ ਵੀ ਮੁਹੱਈਆ ਕਰਵਾਏ ਜਾਣਗੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਜੋ ਕਿਹਾ ਜਾਂਦਾ ਹੈ ਉਸ ਨੂੰ ਹਮੇਸ਼ਾ ਪੂਰਾ ਕੀਤਾ ਜਾਂਦਾ ਹੈ। ਹੁਣ ਤੱਕ ਜਿਹੜਾ ਵੀ ਕਾਰਜ ਅਮਲ ਦੇ ਵਿੱਚ ਲਿਆਂਦਾ ਗਿਆ ਹੈ, ਉਹ ਸਫਲਤਾ ਪੂਰਵਕ ਚੱਲ ਰਿਹਾ ਹੈ। ਭਾਵੇਂ ਸਕੂਲ ਸਿੱਖਿਆ ਹੋਵੇ, ਸਿਹਤ ਸਹੂਲਤਾਂ ਹੋਣ, ਬਿਜਲੀ ਮੁਆਫੀ ਹੋਵੇ, ਬਸ ਸਫਰ ਕਰਾਇਆ ਮੁਆਫ ਕਰਨ ਦੀ ਗੱਲ ਹੋਵੇ, ਸਭ ਕੁਝ ਆਮ ਲੋਕਾਂ ਦੀ ਸਹੂਲਤ ਦੇ ਵਿੱਚ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ ਪੰਜ ਪੰਜ ਮਰਲੇ ਦੇ ਪਲਾਟ ਵੀ ਦਿੱਤੇ ਜਾਣਗੇ। ਪਿਛਲੀਆਂ ਸਰਕਾਰਾਂ ਵੋਟਾਂ ਦੇ ਸਮੇਂ ਲੋਕਾਂ ਨੂੰ ਗੁਮਰਾਹ ਕਰਦੀਆਂ ਰਹੀਆਂ ਹਨ ਅਸੀਂ ਇਲੈਕਸ਼ਨ ਤੋਂ ਬਹੁਤ ਸਮਾਂ ਪਹਿਲਾਂ ਹੀ ਇਹ ਸਾਰੇ ਕਾਰਜ ਪੂਰੇ ਕਰ ਲਵਾਂਗੇ ਤਾਂ ਜੋ ਕਿਸੇ ਤਰ੍ਹਾਂ ਦੀ ਦਿੱਕਤ ਪਰੇਸ਼ਾਨੀ ਨਾ ਹੋਵੇ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਭਰਪੂਰ ਸਿੰਘ ਦੀ ਅਗਵਾਈ ਦੇ ਵਿੱਚ ਵਿਧਾਇਕ ਲਖਬੀਰ ਸਿੰਘ ਰਾਏ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ, ਬਲਵਿੰਦਰ ਸਿੰਘ, ਮੋਹਨ ਸਿੰਘ, ਜਗਸੀਰ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਜੰਗ ਸਿੰਘ, ਸਰਪੰਚ ਰਾਜਦੀਪ ਰਾਜੂ, ਦਵਿੰਦਰ ਜਿੰਦੂ, ਸਰਪੰਚ ਅਰਸ਼ਦੀਪ ਸ਼ਰਮਾ ਆਦਿ ਵੀ ਹਾਜ਼ਰ ਸਨ।

Post a Comment

0 Comments