BREAKING NEWS

6/recent/ticker-posts

ਹਰ ਜਰੂਰਤਮੰਦ ਦੇ ਨਾਲ ਖੜਨਾ ਸਰਕਾਰ ਦਾ ਪਹਿਲਾ ਫਰਜ਼ : ਵਿਧਾਇਕ ਰਾਏ #todayinfo





ਕੱਚੇ ਮਕਾਨਾਂ ਵਾਲਿਆਂ ਨੂੰ 107 ਸੈਂਕਸ਼ਨ ਲੈਟਰ ਵੰਡੇ 

ਫਤਿਹਗੜ੍ਹ ਸਾਹਿਬ 26 ਨਵੰਬਰ (ਸਤਨਾਮ ਚੌਹਾਨ, ਕੁਲਦੀਪ ਬਾਲਪੁਰ):- ਨਗਰ ਕੌਂਸਲ ਸਰਹੰਦ ਦੇ ਅਧੀਨ ਆਉਂਦੇ ਵੱਖ ਵੱਖ ਵਾਰਡ ਵਾਸੀਆਂ ਨੂੰ ਕੱਚੇ ਮਕਾਨਾਂ ਨੂੰ ਪੱਕੇ ਕਰਨ ਦੇ ਲਈ ਦਿੱਤੀ ਜਾਣ ਵਾਲੀ ਗਰਾਂਟ ਦੇ ਸੈਂਕਸ਼ਨ ਲੈਟਰ ਦਿੱਤੇ ਗਏ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਉਹ ਬਹੁਤ ਖੁਸ਼ ਹਨ ਕਿਉਂਕਿ ਕੱਚੇ ਮਕਾਨਾਂ ਵਾਲਿਆਂ ਨੂੰ ਆਪਣਾ ਸਿਰ ਢੱਕਣ ਦੇ ਲਈ ਗਰਾਂਟ ਦਾ ਸੈਂਕਸ਼ਨ ਲੈਟਰ ਮੁਹੱਈਆ ਕਰਵਾਇਆ ਗਿਆ ਹੈ। ਉਹਨਾਂ ਕਿਹਾ ਕਿ ਹਰ ਜਰੂਰਤਮੰਦ ਦੀ ਮਦਦ ਕਰਨਾ ਸਰਕਾਰ ਦਾ ਪਹਿਲਾ ਫਰਜ ਹੈ। ਜਿਸ ਦੇ ਮੱਦੇ ਨਜ਼ਰ ਨਗਰ ਕੌਂਸਲ ਸਰਹਿੰਦ ਦੇ ਅਧੀਨ ਆਉਂਦੇ ਵੱਖ ਵੱਖ ਵਾਰਡਾਂ ਦੇ 107 ਪਰਿਵਾਰਾਂ ਨੂੰ ਕੱਚੇ ਮਕਾਨਾਂ ਦੀ ਗਰਾਂਟ ਸਬੰਧੀ ਸੈਕਸ਼ਨ ਲੈਟਰ ਮੁਹੱਈਆ ਕਰਵਾਏ ਗਏ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਲਈ ਬਚਨਵੱਧ ਹੈ। ਜਿੱਥੇ 600 ਯੂਨਿਟ ਬਿਜਲੀ ਮੁਫਤ ਮੁਹੱਈਆ ਕਰਵਾਈ ਜਾ ਰਹੀ ਹੈ, ਉੱਥੇ ਹੀ ਸਰਕਾਰੀ ਸਕੂਲਾਂ ਦੀ ਸਿੱਖਿਆ ਅਤੇ ਸਿਹਤ ਸਹੂਲਤਾਂ ਦੇ ਵਿੱਚ ਵੀ ਸੁਧਾਰ ਕੀਤਾ ਗਿਆ ਹੈ ਤਾਂ ਜੋ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਮੇਸ਼ ਕੁਮਾਰ ਸੋਨੂੰ, ਬਲਜਿੰਦਰ ਸਿੰਘ ਗੋਲਾ, ਬਲਵੀਰ ਸੋਢੀ, ਗੁਰਸ਼ਰਨ ਸਿੰਘ, ਏਐਸਆਈ ਬਲਜਿੰਦਰ ਸਿੰਘ, ਜੋਨੀ ਤਲਾਣੀਆਂ, ਸਨੀ ਚੋਪੜਾ, ਰਜੇਸ਼ ਉਪਲ ਤਰਸੇਮ ਉਪਲ ਸੰਦੀਪ ਵਾਲਮੀਕੀ ਹਰਜਿੰਦਰ ਕੁਮਾਰ ਰੇਲਵੇ, ਰਾਜੇਸ਼ ਕੁਮਾਰ ਆਦਿ ਵੀ ਹਾਜਰ ਸਨ।

Post a Comment

0 Comments