ਆਲ ਇੰਡੀਆ ਦੀਆਂ 16 ਟੀਮਾਂ ਲੈਣਗੀਆਂ ਭਾਗ ਮਨਵੀਰ ਆਸਟਰੇਲੀਆ
ਫਤਹਿਗੜ੍ਹ ਸਾਹਿਬ, 08 ਦਸੰਬਰ ( ਸਤਨਾਮ ਚੌਹਾਨ, ਕੁਲਦੀਪ ਬਾਲਪੁਰ ):- ਬਾਬਾ ਫਤਿਹ ਸਿੰਘ ਫੁੱਟਬਾਲ ਅਕੈਡਮੀ ਦੇ ਸਰਪ੍ਰਸਤ ਕਰਮਜੀਤ ਸਿੰਘ ਢਿੱਲੋਂ ਅਤੇ ਪ੍ਰਧਾਨ ਕਰਮਜੀਤ ਸਿੰਘ ਦੀ ਅਗਵਾਈ ਵਿੱਚ ਨੌਜਵਾਨੀ ਨੂੰ ਬਚਾਉਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਦੀ ਮਹਿਮ ਤਹਿਤ ਹਰ ਸਾਲ ਦੀ ਤਰਾਂ ਇਸ ਸਾਲ ਵੀ ਦਸ਼ਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਧੰਨ ਧੰਨ ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਇਆ ਜਾ ਰਿਹਾ 5th ਆਲ ਇੰਡੀਆ ਬਾਬਾ ਫਤਿਹ ਸਿੰਘ ਫੁੱਟਬਾਲ ਕੱਪ ਦੀਆਂ ਤਿਆਰੀਆਂ ਨੂੰ ਲੈ ਕੇ ਇੱਕ ਅਹਿਮ ਮੀਟਿੰਗ ਮਾਤਾ ਸੁੰਦਰੀ ਸਕੂਲ ਵਿਖੇ ਹੋਈ ਜਿਸ ਵਿੱਚ ਸਮੂਹ ਕਮੇਟੀ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਤਾਂ ਜੋ ਆਣ ਵਾਲੇ ਖਿਡਾਰੀ ਅਤੇ ਦਰਸ਼ਕਾਂ ਨੂੰ ਕਿਸੇ ਵੀ ਢੰਗ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ
ਜਿਸ ਸੰਬੰਧੀ ਜਾਣਕਾਰੀ ਦਿੰਦੀਆਂ ਮਨਵੀਰ ਆਸਟਰੇਲੀਆ ਜਗਦੀਪ ਸਿੰਘ ਗਰਾਇਆ ਨੇ ਦੱਸਿਆ ਕਿ ਅੱਜ 5th ਆਲ ਇੰਡੀਆ ਬਾਬਾ ਫਤਹਿ ਸਿੰਘ ਅੰਡਰ 17 ਸਾਲ ਫੁੱਟਬਾਲ ਕੱਪ 2025 ਮਾਤਾ ਸੁੰਦਰੀ ਸਕੂਲ ਅੱਤੇਵਾਲੀ ਵਿਖ਼ੇ 5 ਰੋਜਾ ਟੂਰਨਾਮੈਂਟ 10 ਦਸੰਬਰ ਤੋਂ 14 ਦਸੰਬਰ ਤਕ ਕਰਵਾਇਆ ਜਾ ਰਿਹਾ ਹੈ, ਇਸ ਵਿਚ ਪੂਰੇ ਭਾਰਤ ਦੇ ਵਿਚੋਂ 16 ਟੀਮਾਂ ਦੇ 500 ਦੇ ਕਰੀਬ ਖਿਡਾਰੀ ਭਾਗ ਲੈ ਰਹੇ ਹਨ,ਜਿਸ ਵਿੱਚ ਸ੍ਰੀ ਫਤਹਿਗੜ੍ਹ ਸਾਹਿਬ, ਪੰਜਾਬ ਅਤੇ ਪੂਰੇ ਸੰਸਾਰ ਵਿੱਚ ਰਹਿੰਦੇ ਐਨ ਆਰ ਆਈ ਜੋ ਫੁੱਟਬਾਲ ਨੂੰ ਦਿਲੋਂ ਪਿਆਰ ਕਰਦੇ ਹਨ ਉਹਨਾਂ ਭਰਾਵਾਂ ਦੇ ਸਹਿਯੋਗ ਨਾਲ ਅਕੈਡਮੀ ਵੱਲੋਂ 1ਲੱਖ ਗਿਆਰਾਂ ਹਜਾਰ ਦਾ ਪਹਿਲਾ ਤੇ 71 ਹਜਾਰ ਦਾ ਇਨਾਮ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਜਾ ਰਿਹਾ ਹੈ, ਇਸ ਤੋਂ ਇਲਾਵਾ ਅਕੈਡਮੀ ਵੱਲੋਂ ਲੜਕੀਆਂ ਦੇ ਅੰਡਰ -19 ਸਾਲ ਦੇ ਮੁਕਾਬਲੇ, ਅੰਡਰ 14 ਸਾਲ ਅਤੇ 40 ਪਲੱਸ ਫੁੱਟਬਾਲ ਦੇ ਮੈਚ ਵੀ ਕਰਵਾਏ ਜਾਣਗੇ ਇਸ ਤੋਂ ਇਲਾਵਾ ਬਜ਼ੁਰਗਾਂ ਦੀਆਂ ਰੇਸਾ ਤੇ ਨੌਜਵਾਨਾਂ ਦੇ ਡੰਡ ਬੈਠਕਾਂ ਦੇ ਮੁਕਾਬਲੇ ਕਰਵਾਏ ਜਾਣਗੇ,ਇਸ ਤੋਂ ਇਲਾਵਾ ਨੌਜਵਾਨਾਂ ਨੂੰ ਸਿੱਖੀ ਸਰੂਪ ਨਾਲ ਜੋੜਨ ਲਈ ਦਸਤਾਰਬੰਦੀ ਮੁਕਾਬਲੇ ਵੀ ਕਰਵਾਏ ਜਾਣਗੇ ਤਾਂ ਜੋ ਖੇਡਾਂ ਦੇ ਨਾਲ ਨਾਲ ਅਪਣੇ ਧਰਮ ਅਤੇ ਸੱਭਿਆਚਾਰ ਨਾਲ ਜੁੜੇ ਰਹਿਣ।
ਇਸ ਮੌਕੇ ਕੋਚ ਸਤਵੀਰ ਸਿੰਘ ਸਹਾਇਕ ਥਾਣੇਦਾਰ ਨਿਰਮਲ ਸਿੰਘ ਗੋਲਡੀ, ਨੰਬਰਦਾਰ ਕਸ਼ਮੀਰ ਸਿੰਘ ਬੱਗਾ, ਰਣਜੀਤ ਸਿੰਘ ਟੀ ਟੀ ਈ, ਹੈਡਮਾਸਟਰ ਜਗਦੀਪ ਸਿੰਘ, ਅਮਰਜੀਤ ਸਿੰਘ ਸੋਨੂ, ਮੈਨੇਜਰ ਹਰਪ੍ਰੀਤ ਕੰਗ, ਸੱਜਣ ਸਿੰਘ ਖਮਾਣੋਂ, ਜਗਦੀਪ ਗੁਰਾਇਆ, ਬਿਕਰਮ ਸ਼ੈਰੀ, ਪ੍ਰਭਜੋਤ ਸਰਹਿੰਦ, ਐਡਵੋਕੇਟ ਬਿਕਰਮ ਸਿੰਘ, ਗੁਰਵਿੰਦਰ ਸਿੰਘ, ਹਰਿੰਦਰ ਕੁਮਾਰ, ਮਨਵੀਰ ਆਸਟ੍ਰੇਲੀਆ, ਮਨਿੰਦਰ ਚੀਮਾ, ਗੌਰਵ ਭਲਵਾਨ, ਦੀਪਕ ਸਰਹਿੰਦ, ਜਸ਼ਨ ਕੰਗ ਕੈਨੇਡਾ, ਸੁਖਵੀਰ ਸ਼ਰਮਾ, ਫੈਰੀ ਇੰਗਲੈਂਡ, ਕਰਮਜੀਤ ਢਿੱਲੋਂ ਅਤੇ ਗੁਰਬਚਨ ਸਿੰਘ ਅਤੇ ਖੇਡ ਪ੍ਰੇਮੀ ਹਾਜਰ ਸਨ।

0 Comments