BREAKING NEWS

6/recent/ticker-posts

ਭਾਈ ਰਣਜੀਤ ਸਿੰਘ ਜੀ ਢੱਡਰੀਆਂ ਵਾਲੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ #todayinfo

ਫਤਿਹਗੜ੍ਹ ਸਾਹਿਬ, 11 ਦਸੰਬਰ ( ਸਤਨਾਮ ਚੌਹਾਨ, ਕੁਲਦੀਪ ਬਾਲਪੁਰ )- ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਧੰਨ ਧੰਨ ਬਾਬਾ ਜੋਰਾਵਰ ਸਿੰਘ ਜੀ, ਧੰਨ ਧੰਨ ਬਾਬਾ ਫਤਿਹ ਸਿੰਘ ਜੀ,  ਅਤੇ ਧੰਨ ਧੰਨ ਮਾਤਾ ਗੁਜਰ ਕੌਰ ਜੀ ਦੀ ਯਾਦ ਵਿੱਚ ਲੱਗਣ ਵਾਲੇ ਸ਼ਹੀਦੀ ਜੋੜ ਮੇਲ ਤੇ ਭਾਈ ਰਣਜੀਤ ਸਿੰਘ ਜੀ ਢੱਡਰੀਆਂ ਵਾਲਿਆਂ ਵੱਲੋਂ 25 ਅਤੇ 26 ਦਸੰਬਰ ਨੂੰ ਗੁਰਮਤਿ ਸਮਾਗਮ ਅਯੋਜਿਤ ਕੀਤਾ ਜਾ ਰਹੇ ਹਨ l  ਇਹ ਪ੍ਰਗਟਾਵਾ ਅੱਜ ਭਾਈ ਰਣਜੀਤ ਸਿੰਘ ਜੀ ਢੱਡਰੀਆਂ ਵਾਲੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ l ਇਸ ਮੌਕੇ ਭਾਈ ਰਣਜੀਤ ਸਿੰਘ ਜੀ ਢੱਡਰੀਆਂ ਵਾਲਿਆਂ ਨੇ ਕਿਹਾ ਕਿ ਸੰਗਤਾਂ ਨੂੰ ਗੁਰਬਾਣੀ ਦਾ ਜਾਪ ਕਰਦੇ ਹੋਏ ਸ਼ਹੀਦੀ ਜੋੜ ਮੇਲ ਵਿੱਚ ਆ ਕੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣਾ ਚਾਹੀਦਾ ਹੈ ਅਤੇ ਗੁਰਬਾਣੀ ਦੀ ਸੇਧ ਲੈ ਕੇ ਵਾਪਸ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸੰਗਤਾਂ ਨੂੰ ਪਿਆਰ ਅਤੇ ਸ਼ਰਧਾ ਨਾਲ ਮੱਥਾ ਟੇਕਣਾ ਚਾਹੀਦਾ ਹੈ, ਉਹਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਕਿਸੇ ਨੂੰ ਵੀ ਰੌਲਾ ਰੱਪਾ ਨਹੀਂ ਪਾਉਣਾ ਚਾਹੀਦਾ, ਸ਼ਾਂਤੀ ਅਤੇ ਸਦਭਾਵਨਾ ਨਾਲ ਗੁਰਦੁਆਰਾ ਸਾਹਿਬ ਨਤਮਸਤਕ ਹੋਣਾ ਚਾਹੀਦਾ ਹੈ l ਉਹਨਾਂ ਕਿਹਾ ਕਿ ਜੇਕਰ ਬਾਹਰ ਗਲਤੀ ਕਰਾਂਗੇ, ਗੁਰਘਰ ਵਿੱਚ ਨਤਮਸਤਕ ਹੋ ਕੇ ਬਖਸ਼ੇ ਜਾਵਾਂਗੇ, ਪਰ ਜੇਕਰ ਸ਼ਹੀਦੀ ਜੋੜ ਮੇਲ ਵਿੱਚ ਆ ਕੇ ਹੀ ਗਲਤੀ ਕਰਾਂਗੇ, ਤਾਂ ਫਿਰ ਕਿੱਥੇ ਬਖਸ਼ੇ ਜਾਵਾਂਗੇ? ਇਸ ਲਈ ਸੰਗਤਾਂ ਨੂੰ ਬੇਨਤੀ ਹੈ ਕਿ ਸੰਗਤਾਂ ਸ਼ਰਧਾ ਅਤੇ ਸਤਿਕਾਰ ਨਾਲ ਮੱਥਾ ਟੇਕਣl ਉਨਾਂ ਪਿੰਡਾਂ ਦੀਆਂ ਲੰਗਰ ਕਮੇਟੀਆਂ ਨੂੰ ਅਪੀਲ ਕੀਤੀ ਕਿ ਕੁਝ ਦਿਨ ਲੰਗਰ ਸੰਗਤਾਂ ਦੇ ਆਉਣ ਵੇਲੇ ਅਤੇ ਕੁਝ ਦਿਨ ਲੰਗਰ ਸੰਗਤਾਂ ਦੇ ਵਾਪਸ ਜਾਣ ਵੇਲੇ ਲਗਾਏ ਜਾਣ, ਤਾਂ ਜੋ ਸੰਗਤਾਂ ਨੂੰ ਵਾਪਸ ਜਾਣ ਵੇਲੇ ਵੀ ਪ੍ਰਸ਼ਾਦਾ ਉਪਲਬਧ ਹੋ ਸਕੇl ਇਸ ਤੋਂ ਪਹਿਲਾਂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਗੁਰਮਤਿ ਸਮਾਗਮ ਵਾਲੀ ਥਾਂ ਤੇ ਜਾ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ l ਇਸ ਮੌਕੇ ਨਰਿੰਦਰ ਸਿੰਘ ਸੇਖੋਂ, ਗੁਰਮੀਤ ਸਿੰਘ ਮੰਡੀ ਗੋਬਿੰਦਗੜ੍ਹ, ਸਤਨਾਮ ਸਿੰਘ ਤਲਾਲੀਆ, ਗੁਰੂਸਾਹਿਬ ਸਿੰਘ, ਮਨਿੰਦਰਜੀਤ ਸਿੰਘ, ਇੰਦਰਜੀਤ ਸਿੰਘ, ਜਸਵਿੰਦਰ ਸਿੰਘ ਘਮੰਡਗੜ੍ਹ ਅਤੇ ਹੋਰ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ l

Post a Comment

0 Comments