BREAKING NEWS

6/recent/ticker-posts

ਮਹਾਨ ਸ਼ਹੀਦਾਂ ਨੂੰ ਸਮਰਪਿਤ ਲਗਾਇਆ ਜਾਵੇਗਾ ਖੂਨਦਾਨ ਕੈਂਪ #todayinfo

ਫਤਹਿਗੜ੍ਹ ਸਾਹਿਬ, 12 ਦਸੰਬਰ (ਸਤਨਾਮ ਚੌਹਾਨ, ਕੁਲਦੀਪ ਬਾਲਪੁਰ):-  ਸਾਕਾ ਸਰਹਿੰਦ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਮਾਡਰਨ ਵੈਲੀ ਫਤਿਹਗੜ੍ਹ ਸਾਹਿਬ ਵੱਲੋਂ 15ਵਾਂ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਜਿਸ ਸਬੰਧੀ ਜਾਣਕਾਰੀ ਦਿੰਦਿਆਂ ਤੇਜ਼ਵੀਰ ਸਿੰਘ ਤੇਜੀ ਹਰਪ੍ਰੀਤ ਸਿੰਘ  ਤੇ ਗੁਰਵਿੰਦਰ ਸਿੰਘ ਗੀਤੂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 20 ਦਸੰਬਰ  ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਪੀਜੀਆਈ ਚੰਡੀਗੜ੍ਹ ਤੇ ਸੈਕਟਰ 32 ਦੀਆਂ ਟੀਮਾਂ ਵੱਲੋਂ ਖੂਨ ਦੇ ਯੂਨਿਟ ਇਕੱਠੇ ਕਿਤੇ ਜਾਣਗੇ ਉਨਾਂ ਲੋਕਾਂ ਤੇ ਖਾਸ ਤੌਰ ਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਮਹਾਨ ਸ਼ਹੀਦਾਂ ਦੀ  ਚ ਲਗਾਏ ਕੈਂਪ ਵਿੱਚ ਵੱਧ ਚੜ ਕੇ ਯੋਗਦਾਨ ਪਾਉਣ ਤਾਂ ਜੋ ਲੋੜਵੰਦਾਂ ਦੀਆਂ ਜਾਨਾਂ ਬਚਾ ਕੇ ਮਦਦ ਕੀਤੀ ਜਾ ਸਕੇ ਇਸ ਮੌਕੇ ਖੂਨਦਾਨੀਆਂ ਨੂੰ ਸਰਟੀਫਿਕੇਟ ਤੇ ਰਿਫੈਸਮੈਂਟ ਦਿੱਤੀ ਜਾਵੇਗੀ I

Post a Comment

0 Comments