ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਕਿਹਾ ਕਿ ਉਹ ਪਹਿਲਾਂ ਵੀ ਸ਼ਹੀਦਾਂ ਦੀ ਧਰਤੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਤੌਰ ਐਸਡੀਐਮ ਸੇਵਾ ਨਿਭਾ ਚੁੱਕੇ ਹਨ l ਉਹਨਾਂ ਕਿਹਾ ਕਿ ਉਹ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਫਤਿਹਗੜ੍ਹ ਸਾਹਿਬ ਦੇ ਵਿਕਾਸ ਨੂੰ ਤਰਜੀਹ ਦੇਣਗੇ l
ਇਸ ਮੌਕੇ ਆੜਤੀ ਐਸੋਸੀਏਸ਼ਨ ਦੇ ਜਿਲ੍ਹਾ ਪ੍ਰਧਾਨ ਸਾਧੂ ਰਾਮ ਭਟਮਾਜਰਾ, ਆੜਤੀ ਐਸੋਸੀਏਸ਼ਨ ਸਰਹੰਦ ਦੇ ਪ੍ਰਧਾਨ ਤਰਸੇਮ ਲਾਲ ਉਪਲ, ਆੜਤੀ ਐਸੋਸੀਏਸ਼ਨ ਮੂਲੇਪੁਰ ਦੇ ਪ੍ਰਧਾਨ ਐਡਵੋਕੇਟ ਰਾਜੇਸ਼ ਉਪਲ, ਅਵਤਾਰ ਸਿੰਘ ਠੇਕੇਦਾਰ, ਹਿਤੇਸ਼ ਉਪਲ, ਨਿਰਮਲ ਸਿੰਘ ਅਤੇ ਹੋਰ ਹਾਜ਼ਰ ਸਨl ਆੜਤੀ ਐਸੋਸੀਏਸ਼ਨ ਨੇ ਭਰੋਸਾ ਦਿੱਤਾ ਕਿ ਉਹ ਫਤਿਹਗੜ ਸਾਹਿਬ ਦੇ ਵਿਕਾਸ ਕਾਰਜਾਂ ਵਿੱਚ ਜਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣਗੇ l

0 Comments