ਬਸੀ ਪਠਾਣਾ, 5 ਮਈ (ਸਤਨਾਮ ਚੌਹਾਨ)— ਐਸ.ਡੀ.ਐਮ. ਹਰਵੀਰ ਕੌਰ ਦੇ ਤਬਾਦਲੇ ਤੋਂ ਬਾਅਦ 2016 ਬੈਚ ਦੀ ਪੀ.ਸੀ.ਐਸ. ਅਧਿਕਾਰੀ ਸ੍ਰੀਮਤੀ ਦੀਪਜੋਤ ਕੌਰ ਨੇ ਅੱਜ ਬਸੀ ਪਠਾਣਾ ਦੇ ਐਸ.ਡੀ.ਐਮ. ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਨਗਰ ਨਿਗਮ ਲੁਧਿਆਣਾ ਵਿੱਚ ਜੁਆਇੰਟ ਕਮਿਸ਼ਨਰ ਵਜੋਂ ਸੇਵਾਵਾਂ ਨਿਭਾ ਰਹੇ ਸਨ।
ਅਹੁਦਾ ਸੰਭਾਲਣ ਉਪਰੰਤ ਦੀਪਜੋਤ ਕੌਰ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਪ੍ਰਸ਼ਾਸਕੀ ਸੇਵਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ।
ਉਨ੍ਹਾਂ ਨੇ ਦੱਸਿਆ ਕਿ ਦਫ਼ਤਰੀ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਤੇਜ਼ੀ ਯਕੀਨੀ ਬਣਾਈ ਜਾਵੇਗੀ, ਜਦਕਿ ਲੋਕ-ਹਿੱਤ ਨਾਲ ਜੁੜੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾ ਕੇ ਲੋੜਵੰਦਾਂ ਨੂੰ ਵੱਧ ਤੋਂ ਵੱਧ ਲਾਭ ਦਿਵਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਨਾਲ ਹੀ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਵੀ ਵਚਨਬੱਧਤਾ ਜਤਾਈ।
ਇਸ ਮੌਕੇ ਉਪ ਮੰਡਲ ਮੈਜਿਸਟਰੇਟ ਦਫ਼ਤਰ ਬਸੀ ਪਠਾਣਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਵਨਿਯੁਕਤ ਐਸ.ਡੀ.ਐਮ. ਦੀਪਜੋਤ ਕੌਰ ਦਾ ਨਿੱਘਾ ਸਵਾਗਤ ਕੀਤਾ ਗਿਆ।

0 Comments