ਸਰਹਿੰਦ, 4 ਮਈ: ਸਰਹਿੰਦ ਦੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਦੇ ਕਈ ਟਕਸਾਲੀ ਆਗੂਆਂ ਅਤੇ ਵਰਕਰਾਂ ਨੇ ਕਾਂਗਰਸ ਪਾਰਟੀ ਦਾ ਦਾਮਨ ਥਾਮ ਲਿਆ।
ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਕੁਲਜੀਤ ਸਿੰਘ ਨਾਗਰਾ ਅਤੇ ਕੁਲਵੰਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਐਂਡਵੋਕੇਟ ਗੁਰਪ੍ਰੀਤ ਸਿੰਘ ਕੈੜੇ (ਜਿਲ੍ਹਾ ਜੁਆਇੰਟ ਸੈਕਟਰੀ, ਲੀਗਲ ਸੈੱਲ), ਰਣਦੀਪ ਸਿੰਘ ਸੋਢੀ (ਜਿਲ੍ਹਾ ਜੁਆਇੰਟ ਸਕੱਤਰ, ਟਰੇਡ ਵਿੰਗ), ਪ੍ਰਭਜਿੰਦਰ ਸਿੰਘ (ਬੂਥ ਇੰਚਾਰਜ, ਜੰਡਾਲੀ), ਗੁਰਪ੍ਰੀਤ ਸਿੰਘ, ਚਰਨਜੀਤ ਸਿੰਘ, ਕਿਰਨਜੀਤ ਸਿੰਘ, ਜਗਮੀਤ ਸਿੰਘ, ਪੰਚ ਗੁਰਿੰਦਰ ਸਿੰਘ, ਹਰਪ੍ਰੀਤ ਸਿੰਘ ਨੋਨੀ ਅਤੇ ਹਰਦੀਪ ਸਿੰਘ ਦੀਪ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ।
ਇਸ ਮੌਕੇ ਕੁਲਜੀਤ ਸਿੰਘ ਨਾਗਰਾ ਅਤੇ ਕੁਲਵੰਤ ਸਿੰਘ ਢਿੱਲੋਂ ਨੇ ਨਵੇਂ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਅਤੇ ਮਜ਼ਬੂਤ ਸੋਚ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਕਾਂਗਰਸ ਮਜ਼ਬੂਤੀ ਨਾਲ ਮੈਦਾਨ ਵਿੱਚ ਉਤਰੇਗੀ।
ਨਵੇਂ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਅਤੇ ਲੋਕ ਸੇਵਾ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ ਅਤੇ ਪੂਰੀ ਇਮਾਨਦਾਰੀ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ।

0 Comments