ਫਤਿਹਗੜ੍ਹ ਸਾਹਿਬ, 12 ਜੂਨ (ਸਤਨਾਮ ਚੌਹਾਨ, ਕੁਲਦੀਪ ਬਲਪੁਰ )- ਪੀ ਓ ਸਟਾਫ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਚੈੱਕ ਬਾਉਂਸ ਦੇ ਮਾਮਲੇ ਵਿੱਚ ਭਗੌੜੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀ ਓ ਸਟਾਫ ਫਤਿਹਗੜ੍ਹ ਸਾਹਿਬ ਦੇ ਐਸ ਐਚ ਓ ਕੁਲਵੰਤ ਸਿੰਘ ਨੇ ਦੱਸਿਆ ਕਿ ਪ੍ਰਦੀਪ ਕੁਮਾਰ ਵਾਸੀ ਸ਼ਿਵ ਭੋਲੇ ਇੰਟਰਪ੍ਰਾਈਜ ਸ਼ੰਕਰ ਮਿੱਲ ਰੋਡ ਮੰਡੀ ਗੋਬਿੰਦਗੜ੍ਹ ਦਾ ਲਖਵਿੰਦਰ ਸਿੰਘ ਨਾਲ ਪੈਸਿਆਂ ਦਾ ਲੇਣ ਦੇਣ ਸੀl ਜਿਸ ਕਰਕੇ ਪ੍ਰਦੀਪ ਕੁਮਾਰ ਨੇ ਲਖਵਿੰਦਰ ਸਿੰਘ ਦੇ ਖਿਲਾਫ ਮਾਨਯੋਗ ਅਦਾਲਤ ਅਮਲੋਹ ਵਿੱਚ ਕੰਪਲੇਂਟ ਕੇਸ ਦਾਇਰ ਕੀਤਾ ਸੀ। ਜਿਸ ਵਿੱਚ ਮਾਨਯੋਗ ਅਦਾਲਤ ਅਮਲੋਹ ਨੇ 27 ਅਪ੍ਰੈਲ 2025 ਨੂੰ ਲਖਵਿੰਦਰ ਸਿੰਘ ਨੂੰ ਭਗੋੜਾ ਕਰਾਰ ਕੀਤਾ ਸੀ। ਜਿਸ ਤੇ ਕਾਰਵਾਈ ਕਰਦੇ ਹੋਏ ਪੀ ਓ ਸਟਾਫ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਲਖਵਿੰਦਰ ਸਿੰਘ ਨੂੰ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਲਖਵਿੰਦਰ ਸਿੰਘ ਨੂੰ ਜਮਾਨਤ ਮਿਲ ਗਈ ਹੈ l
0 Comments