BREAKING NEWS

6/recent/ticker-posts

ਜਥੇਦਾਰ ਮਨਮੋਹਨ ਸਿੰਘ ਮੁਕਾਰੋਪੁਰ ਨੂੰ ਸਨਮਾਨਿਤ ਕੀਤਾ ਗਿਆ

ਫਤਿਹਗੜ੍ਹ ਸਾਹਿਬ 12 ਜੂਨ (ਸਤਨਾਮ ਚੌਹਾਨ, ਕੁਲਦੀਪ ਬਲਪੁਰ):- ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਨਵ-ਨਿਯੁਕਤ ਟਰਸਟੀ ਮੈਂਬਰ ਜਥੇਦਾਰ ਮਨਮੋਹਨ ਸਿੰਘ ਮੁਕਾਰੋਪੁਰ ਨੂੰ ਉੱਘੇ ਸਮਾਜ ਸੇਵਕ ਰਾਕੇਸ਼ ਮਿੱਤਰ ਵੱਲੋਂ ਆਪਣੇ ਸਾਥੀਆਂ ਸਮੇਤ ਸਰਹਿੰਦ ਮੰਡੀ ਵਿਖੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਰਾਕੇਸ਼ ਮਿੱਤਰ ਨੇ ਕਿਹਾ ਕਿ ਜਥੇਦਾਰ ਮਨਮੋਹਨ ਸਿੰਘ ਮੁਕਾਰੋਪੁਰ ਨੂੰ ਇਹ ਅਹਿਮ ਜ਼ਿੰਮੇਵਾਰੀ ਮਿਲਣ ਨਾਲ ਇਲਾਕੇ ਦੀਆਂ ਵਿਦਿਅਕ ਅਤੇ ਸਮਾਜਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੇ ਤਜਰਬੇ ਅਤੇ ਯੋਗ ਅਗਵਾਈ ਨਾਲ ਸੰਸਥਾ ਹੋਰ ਤਰੱਕੀ ਕਰੇਗੀ।
ਸਨਮਾਨ ਲਈ ਧੰਨਵਾਦ ਪ੍ਰਗਟ ਕਰਦਿਆਂ ਜਥੇਦਾਰ ਮਨਮੋਹਨ ਸਿੰਘ ਮੁਕਾਰੋਪੁਰ ਨੇ ਕਿਹਾ ਕਿ ਉਹ ਸੰਸਥਾ ਦੀ ਬਿਹਤਰੀ ਅਤੇ ਨੌਜਵਾਨਾਂ ਨੂੰ ਉੱਚ ਪੱਧਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਇਸ ਮੌਕੇ ਡਾਕਟਰ ਹੀਤਿੰਦਰ ਸੂਰੀ, ਡਾਕਟਰ ਮਹੇਸ਼ ਕੁਮਾਰ, ਡਾਕਟਰ ਦੀਪਕਜੋਤ, ਵਿਵੇਕ ਵਰਮਾ, ਨਰਿੰਦਰ ਰਾਣਾ, ਹਰਵਿੰਦਰ ਬੱਬਲ, ਦੀਪਕ ਖੁਲਰ ਅਤੇ ਸਤੀਸ਼ ਅਗਰਵਾਲ ਵੀ ਹਾਜ਼ਰ ਸਨ।

Post a Comment

0 Comments