BREAKING NEWS

6/recent/ticker-posts

ਪੁਲਿਸ ਵੱਲੋਂ ਠੰਢੇ-ਮਿੱਠੇ ਜਲ ਦੀ ਛਬੀਲ ਅਤੇ ਲੰਗਰ ਲਗਾਇਆ


ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ


ਫਤਿਹਗੜ੍ਹ ਸਾਹਿਬ, 15 ਜੂਨ (ਸਤਨਾਮ ਚੌਹਾਨ, ਕੁਲਦੀਪ ਬਾਲਪੁਰ): ਜ਼ਿਲ੍ਹਾ ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਜੋਤੀ ਸਰੂਪ ਮੋੜ, ਸਰਹਿੰਦ ਨੇੜੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧਾਰਮਿਕ ਅਤੇ ਸੇਵਾ ਕਾਰਜਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਰਬੱਤ ਦੇ ਭਲੇ ਅਤੇ ਇਲਾਕੇ ਵਿੱਚ ਅਮਨ-ਸ਼ਾਂਤੀ ਦੀ ਕਾਮਨਾ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਅਰਦਾਸ ਕੀਤੀ ਗਈ।

ਪਾਠ ਦੇ ਭੋਗ ਉਪਰੰਤ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਰਾਹਗੀਰਾਂ ਅਤੇ ਸ਼ਰਧਾਲੂਆਂ ਲਈ ਠੰਢੇ-ਮਿੱਠੇ ਜਲ ਦੀ ਛਬੀਲ, ਕੜਾਹ ਪ੍ਰਸ਼ਾਦ ਅਤੇ ਛੋਲਿਆਂ ਦਾ ਲੰਗਰ ਲਗਾਇਆ ਗਿਆ। ਵੱਡੀ ਗਿਣਤੀ ਵਿੱਚ ਲੋਕਾਂ ਨੇ ਛਬੀਲ ਅਤੇ ਲੰਗਰ ਦਾ ਪ੍ਰਸਾਦ ਛਕਿਆ।

ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਖੁਦ ਸ਼ਰਧਾਲੂਆਂ ਅਤੇ ਰਾਹਗੀਰਾਂ ਨੂੰ ਛਬੀਲ ਅਤੇ ਲੰਗਰ ਵਰਤਾ ਕੇ ਸੇਵਾ ਨਿਭਾਈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਆਯੋਜਨ ਸਮੂਹ ਐਸ.ਪੀ., ਡੀ.ਐਸ.ਪੀ. ਅਤੇ ਪੁਲਿਸ ਮੁਲਾਜ਼ਮਾਂ ਦੇ ਸਹਿਯੋਗ ਨਾਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਹਰ ਸਾਲ ਇਸ ਤਰ੍ਹਾਂ ਦੇ ਧਾਰਮਿਕ ਅਤੇ ਸਮਾਜ ਸੇਵਾ ਨਾਲ ਜੁੜੇ ਪ੍ਰੋਗਰਾਮ ਕਰਵਾਏ ਜਾਂਦੇ ਹਨ, ਤਾਂ ਜੋ ਪਰਮਾਤਮਾ ਦੀ ਕਿਰਪਾ ਨਾਲ ਸੂਬੇ ਅਤੇ ਜ਼ਿਲ੍ਹੇ ਵਿੱਚ ਅਮਨ, ਸੁੱਖ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣੀ ਰਹੇ।

ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਧਾਰਮਿਕ, ਸਮਾਜਿਕ ਅਤੇ ਲੋਕ ਭਲਾਈ ਦੇ ਕਾਰਜਾਂ ਵਿੱਚ ਵੱਧ-ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ, ਤਾਂ ਜੋ ਪੰਜਾਬ ਦੇ ਅਮੀਰ ਧਾਰਮਿਕ ਵਿਰਸੇ ਅਤੇ ਸੱਭਿਆਚਾਰ ਨੂੰ ਸੰਭਾਲਿਆ ਜਾ ਸਕੇ।

ਇਸ ਮੌਕੇ ਡੀਐਸਪੀ ਰਾਜ ਕੁਮਾਰ, ਡੀਐਸਪੀ ਹਰਤੇਸ਼ ਕੋਸ਼ਿਕ, ਡੀਐਸਪੀ ਖੁਸ਼ਪ੍ਰੀਤ ਸਿੰਘ, ਰੀਡਰ ਸੰਦੀਪ ਸਿੰਘ, ਐਸਐਚਓ ਬਸੀ ਪਠਾਣਾ ਬਲਵੀਰ ਸਿੰਘ, ਐਸਐਚਓ ਥਾਣਾ ਮੂਲੇਪੁਰ ਬਲਜਿੰਦਰ ਸਿੰਘ ਕੰਗ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਸੇਵਾ ਨਿਭਾਈ l

Post a Comment

0 Comments