BREAKING NEWS

6/recent/ticker-posts

ਆਸ਼ਾ ਰਾਣੀ ਨੇ ਨਗਰ ਕੌਂਸਲ ਸਰਹਿੰਦ ਦਾ ਕਾਰਜ ਭਾਰ ਸੰਭਾਲਿਆ

 ਫਤਿਹਗੜ੍ਹ ਸਾਹਿਬ 16 ਜੁਲਾਈ (ਸਤਨਾਮ ਚੌਹਾਨ):-
         ਨਗਰ ਕੌਂਸਲ ਸਰਹਿੰਦ ਫਤਿਹਗੜ੍ਹ ਸਾਹਿਬ ਵਿਖੇ ਵਾਰਡ ਨੰਬਰ 11 ਤੋਂ ਆਮ ਆਦਮੀ ਪਾਰਟੀ ਦੀ ਕੌਂਸਲਰ ਆਸ਼ਾ ਰਾਣੀ ਨੇ ਪ੍ਰਧਾਨ ਦਾ ਕਾਰਜ ਭਾਰ ਸੰਭਾਲ ਲਿਆ ਹੈ। ਇਸ ਦੇ ਨਾਲ ਹੀ ਜਤਿੰਦਰ ਕੌਰ ਬਾਤਿਸ਼ ਨੇ ਮੀਤ ਪ੍ਰਧਾਨ ਦਾ ਕਾਰਜ ਭਾਰ ਸੰਭਾਲਿਆ। 
       ਇਸ ਮੌਕੇ ਖੁਸ਼ੀ ਦੇ ਵਿੱਚ ਗੁਰੂ ਮਹਾਰਾਜ ਦਾ ਓਟ ਆਸਰਾ ਲੈਂਦਿਆਂ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ, ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਭਾਈ ਸਾਹਿਬ ਭਾਈ ਜਸਵਿੰਦਰ ਸਿੰਘ ਜੀ ਵੱਲੋਂ ਅਰਦਾਸ ਕੀਤੀ ਗਈ। ਉਪਰੰਤ ਲੰਗਰ ਅਟੁੱਟ ਵਰਤਾਇਆ ਗਿਆ। ਆਸ਼ਾ ਰਾਣੀ ਨੂੰ ਕੁਰਸੀ ਤੇ ਬਿਠਾਉਣ ਦੇ ਲਈ ਵਿਸ਼ੇਸ਼ ਤੌਰ ਤੇ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਸ਼ਿਰਕਤ ਕੀਤੀ। ਉਹਨਾਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਗਰ ਕੌਂਸਲ ਸਰਹਿੰਦ ਦੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਆਪਣਾ ਪ੍ਰਧਾਨ ਬਣਾਇਆ ਗਿਆ ਹੈ। ਜਿੱਥੇ ਸ਼ਹਿਰ ਦੀ ਸਾਫ ਸਫਾਈ ਨੂੰ ਸਹੀ ਕਰਨ ਦੇ ਲਈ ਯਤਨ ਕੀਤੇ ਜਾਣਗੇ, ਉਥੇ ਹੀ ਵਿਕਾਸ ਕਾਰਜਾਂ ਦੇ ਵਿੱਚ ਵੀ ਤੇਜੀ ਲਿਆਂਦੀ ਜਾਵੇਗੀ, ਤਾਂ ਜੋ ਆਉਣ ਵਾਲੇ ਤਿੰਨ ਮਹੀਨਿਆਂ ਦੇ ਵਿੱਚ ਕਾਰਗੁਜ਼ਾਰੀ ਕਰਕੇ ਦਿਖਾਈ ਜਾ ਸਕੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੇ ਧੰਨਵਾਦੀ ਹਨ ਜਿਨਾਂ ਦੇ ਉੱਦਮ ਸਦਕਾ ਨਗਰ ਕੌਂਸਲ ਸਰਹਿੰਦ ਨੂੰ ਪਹਿਲੀ ਵਾਰ ਮਹਿਲਾ ਪ੍ਰਧਾਨ ਮਿਲੀ ਹੈ। 
      ਨਗਰ ਕੌਂਸਲ ਸਰਹੰਦ ਦੀ ਨਵ ਨਿਯੁਕਤ ਪ੍ਰਧਾਨ ਆਸ਼ਾ ਰਾਣੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵੱਲੋਂ ਉਹਨਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਹ ਇਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਦੇ ਨਾਲ ਨਿਭਾਉਣਗੇ। ਸ਼ਹਿਰ ਵਾਸੀਆਂ ਦੀ ਸੇਵਾ ਦੇ ਵਿੱਚ ਹਰ ਸਮੇਂ ਹਾਜ਼ਰ ਰਹਿਣਗੇ। ਉਹ ਵਿਧਾਇਕ ਲਖਬੀਰ ਸਿੰਘ ਰਾਏ ਦੇ ਵੀ ਧੰਨਵਾਦੀ ਹਨ, ਜਿਨਾਂ ਨੇ ਹਮੇਸ਼ਾ ਹੀ ਹਲਕਾ ਫਤਿਹਗੜ੍ਹ ਸਾਹਿਬ ਦੀ ਤਰੱਕੀ ਦੇ ਲਈ ਕੰਮ ਕੀਤਾ ਹੈ। ਇਸ ਮੌਕੇ ਸਾਰੇ ਹੀ ਕੌਂਸਲਰਾਂ ਨੂੰ ਸਿਰੋਪਾਓ ਦੇ ਨਾਲ ਸਨਮਾਨਿਤ ਕੀਤਾ ਗਿਆ। 
        ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਗੁਰਵਿੰਦਰ ਕੌਰ, ਕੌਂਸਲਰ ਬਲਵਿੰਦਰ ਕੌਰ, ਕੌਂਸਲਰ ਗੁਰਜੀਤ ਕੌਰ, ਕੌਂਸਲਰ ਰਾਮਪਾਲ ਸਿੰਘ, ਕੌਂਸਲਰ ਪਵੇਲ ਹਾਂਡਾ, ਕੌਂਸਲਰ ਅਸ਼ੀਸ਼ ਅਤਰੀ, ਕੌਂਸਲਰ ਰਜੇਸ਼ ਉੱਪਲ, ਕੌਂਸਲਰ ਮਨਪ੍ਰੀਤ ਕੌਰ, ਕੌਂਸਲਰ ਸਨੀ ਚੋਪੜਾ, ਕੌਂਸਲਰ ਦਵਿੰਦਰ ਕੌਰ, ਕੌਂਸਲਰ ਹਰਕਮਲ ਸਿੰਘ, ਕੌਂਸਲਰ ਜਸਬੀਰ ਸਿੰਘ ਬੰਟੀ, ਕੌਂਸਲਰ ਬਲਜਿੰਦਰ ਕੌਰ, ਕੌਂਸਲਰ ਬਲਜਿੰਦਰ ਸਿੰਘ, ਪ੍ਰਿਤਪਾਲ ਸਿੰਘ ਜੱਸੀ, ਰਮੇਸ਼ ਕੁਮਾਰ ਸੋਨੂੰ, ਮਨਪ੍ਰੀਤ ਜੋਨੀ, ਦੀਪਕ ਬਾਤਿਸ, ਬਹਾਦਰ ਜਲਾਲ, ਵੀਰਦਵਿੰਦਰ ਸਿੰਘ, ਰਾਜਨ ਗੁਪਤਾ, ਬਲਵੀਰ ਸੋਢੀ, ਦਿਲਪ੍ਰੀਤ ਭੱਟੀ, ਥਾਣੇਦਾਰ ਬਲਜਿੰਦਰ ਸਿੰਘ, ਜਗਜੀਤ ਸਿੰਘ ਰਿਉਣਾ, ਪ੍ਰਦੀਪ ਮਲਹੋਤਰਾ ਆਦਿ ਵੀ ਹਾਜਰ ਸਨ।

Post a Comment

0 Comments