ਫਤਹਿਗੜ੍ਹ ਸਾਹਿਬ, 29 ਅਗਸਤ (ਸਤਨਾਮ ਚੌਹਾਨ):-ਨਗਰ ਕੌਂਸਲ ਸਰਹਿੰਦ-ਫਤਿਹਗੜ੍ਹ ਸਾਹਿਬ ਵੱਲੋਂ ਸਮੂਹ ਸ਼ਹਿਰ ਨਿਵਾਸੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਜਿਨ੍ਹਾਂ ਮਕਾਨ ਮਾਲਕਾਂ, ਦੁਕਾਨਦਾਰਾਂ, ਹੋਟਲਾਂ, ਰੈਸਟੋਰੈਂਟਾਂ, ਵਰਕਸ਼ਾਪਾਂ, ਪ੍ਰਾਈਵੇਟ ਅਦਾਰਿਆਂ ਅਤੇ ਸਰਕਾਰੀ ਵਿਭਾਗਾਂ ਵੱਲੋਂ ਵਿੱਤੀ ਸਾਲ 2026-27 ਦਾ ਪ੍ਰਾਪਰਟੀ ਟੈਕਸ ਅਜੇ ਤੱਕ ਜਮ੍ਹਾਂ ਨਹੀਂ ਕਰਵਾਇਆ ਗਿਆ, ਉਹ ਆਪਣੀ ਪ੍ਰਾਪਰਟੀ ਟੈਕਸ ਰਿਟਰਨ 30 ਸਤੰਬਰ 2026 ਤੱਕ 10 ਫੀਸਦੀ ਛੁੱਟ ਨਾਲ ਨਗਰ ਕੌਂਸਲ ਦੀ ਪ੍ਰਾਪਰਟੀ ਟੈਕਸ ਸ਼ਾਖਾ ਵਿਖੇ ਜਮ੍ਹਾਂ ਕਰਵਾ ਸਕਦੇ ਹਨ।
ਨਗਰ ਕੌਂਸਲ ਵੱਲੋਂ ਸ਼ਹਿਰ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਗਈ ਹੈ ਕਿ ਨਗਰ ਕੌਂਸਲ ਦੀ ਹਦੂਦ ਅੰਦਰ ਆਉਂਦੀ ਉਨ੍ਹਾਂ ਦੀ ਹਰ ਜਾਇਦਾਦ ਦਾ ਇੰਦਰਾਜ਼ ਨਗਰ ਕੌਂਸਲ ਦੇ ਰਿਕਾਰਡ ਵਿੱਚ ਦਰਜ ਕਰਵਾਉਣਾ ਯਕੀਨੀ ਬਣਾਇਆ ਜਾਵੇ। ਅਧਿਕਾਰੀਆਂ ਅਨੁਸਾਰ ਜੇਕਰ ਭਵਿੱਖ ਵਿੱਚ ਜਾਇਦਾਦ ’ਤੇ ਬੈਂਕ ਤੋਂ ਲੋਨ ਜਾਂ ਲਿਮਟ ਲੈਣੀ ਹੋਵੇ ਜਾਂ ਜਾਇਦਾਦ ਵੇਚਣ ਦੀ ਲੋੜ ਪਵੇ ਤਾਂ ਨਗਰ ਕੌਂਸਲ ਤੋਂ ਐਨ.ਓ.ਸੀ. ਪ੍ਰਾਪਤ ਕਰਨੀ ਪੈਂਦੀ ਹੈ।
ਇਸ ਲਈ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਬਿਨਾਂ ਦੇਰੀ ਆਪਣਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਅਤੇ ਆਪਣੀ ਜਾਇਦਾਦ ਨੂੰ ਨਗਰ ਕੌਂਸਲ ਦੇ ਰਿਕਾਰਡ ਵਿੱਚ ਦਰਜ ਕਰਵਾਉਣ।
ਇਹ ਜਾਣਕਾਰੀ ਇੰਸਪੈਕਟਰ ਸਤਪਾਲ, ਸੁਪਰਡੰਟ ਸੈਨੀਟੇਸ਼ਨ ਅਮਰਪ੍ਰੀਤ ਸਿੰਘ, ਇੰਦਰਜੀਤ ਢੰਡ ਜੂਨੀਅਰ ਸਹਾਇਕ ਅਤੇ ਸ੍ਰੀ ਦਵਿੰਦਰ ਸਿੰਘ ਕਲਰਕ, ਨਗਰ ਕੌਂਸਲ ਸਰਹਿੰਦ-ਫਤਿਹਗੜ੍ਹ ਸਾਹਿਬ ਵੱਲੋਂ ਦਿੱਤੀ ਗਈ।












0 Comments