BREAKING NEWS

6/recent/ticker-posts

ਵਿਧਾਇਕ ਰਾਏ ਨੇ ਪਿੰਡ ਖੋਜੇ ਮਾਜਰਾ ਵਿਖੇ ਕੀਤੇ ਤਿੰਨ ਉਦਘਾਟਨ

 ਫਤਿਹਗੜ੍ਹ ਸਾਹਿਬ 3 ਅਗਸਤ (ਸਤਨਾਮ ਚੌਹਾਨ):-
        ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਹਲਕਾ ਫਤਿਹਗੜ੍ਹ ਸਾਹਿਬ ਦੇ ਅਧੀਨ ਆਉਂਦੇ ਪਿੰਡ ਖੋਜੇਮਾਜਰਾ ਵਿਖੇ ਤਿੰਨ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਜਿਸ ਕਾਰਨ ਪਿੰਡ ਵਾਸੀਆਂ ਦੇ ਵਿੱਚ ਖੁਸ਼ੀ ਦਾ ਮਾਹੌਲ ਹੈ। 
     ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਕਾਸ ਪੱਖੋਂ ਪਿੰਡ ਖੋਜੇ ਮਾਜਰਾ ਹਲਕੇ ਦਾ ਮੋਹਰੀ ਪਿੰਡ ਬਣ ਗਿਆ ਹੈ। ਜਿਸ ਨੇ ਪਿੰਡ ਦੇ ਦੋ ਟੋਭਿਆਂ ਦੀ ਨੁਹਾਰ ਬਦਲੀ ਹੈ ਅਤੇ ਨਾਲ ਹੀ ਧਰਮਸ਼ਾਲਾ ਦਾ ਨਵੀਨੀਕਰਨ ਕੀਤਾ ਹੈ। ਉਹਨਾਂ ਦੱਸਿਆ ਕਿ ਪਿੰਡ ਖੋਜੇ ਮਾਜਰਾ ਵਿਖੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਗੰਦੇ ਪਾਣੀ ਦਾ ਟੋਭਾ ਸੀ, ਜੋ ਗੁਰੂ ਘਰ ਦੀ ਦਿੱਖ ਖਰਾਬ ਕਰ ਰਿਹਾ ਸੀ ਅਤੇ ਨਾਲ ਹੀ ਆਉਣ ਜਾਣ ਵਾਲੇ ਰਾਹਗਿਰਾ ਲਈ ਵੀ ਪਰੇਸ਼ਾਨੀ ਬਣਿਆ ਹੋਇਆ ਸੀ। ਪੰਜਾਬ ਸਰਕਾਰ ਦੇ ਯਤਨਾਂ ਸਦਕਾ ਉੱਥੇ ਸੀਚੇਵਾਲ ਪ੍ਰੋਜੈਕਟ ਲਗਾ ਕੇ ਟੋਭੇ ਨੂੰ ਬੰਦ ਕਰ ਦਿੱਤਾ ਗਿਆ ਹੈ। ਬਾਕੀ ਬਚੀ ਜਗਾ ਪਾਰਕਿੰਗ ਵਜੋਂ ਵਰਤੀ ਜਾ ਸਕੇ।
ਇਸੇ ਤਰ੍ਹਾਂ ਪਿੰਡ ਦੇ ਦੂਜੇ ਪਾਸੇ ਮਾੜੀ ਦੇ ਨਾਲ ਲੱਗਦਾ ਟੋਭਾ ਵੀ ਪਿੰਡ ਦੀ ਦਿੱਖ ਨੂੰ ਖਰਾਬ ਕਰ ਰਿਹਾ ਸੀ, ਉਸ ਦਾ ਵੀ ਨਵੀਨੀਕਰਨ ਕੀਤਾ ਗਿਆ। ਪਿੰਡ ਦੇ ਵਿੱਚ ਬਣੀ ਧਰਮਸ਼ਾਲਾ ਦੀ ਦੂਸਰੀ ਮੰਜ਼ਿਲ ਬਣਾਉਣ ਦੇ ਲਈ 4 ਲੱਖ ਰੁਪਏ ਦੀ ਗਰਾਂਟ ਜਾਰੀ ਕਰ ਦਿੱਤੀ ਗਈ। ਉਹਨਾਂ ਕਿਹਾ ਕਿ ਦੂਸਰੇ ਪਿੰਡਾਂ ਨੂੰ ਵੀ ਪਿੰਡ ਖੋਜੇ ਮਾਜਰੇ ਦੀ ਤਰ੍ਹਾਂ ਵਿਕਾਸ ਵੱਲ ਧਿਆਨ ਦੇਣ ਦੀ ਲੋੜ ਹੈ। ਕਿਉਂਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਦੇ ਲਈ ਵਚਨਬੱਧ ਹੈ।
ਇਸ ਮੌਕੇ ਪਿੰਡ ਦੇ ਸਰਪੰਚ ਪਰਵਿੰਦਰ ਸਿੰਘ ਵੱਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਰਪੰਚ ਪਰਵਿੰਦਰ ਸਿੰਘ, ਬਹਾਦਰ ਸਿੰਘ, ਰਣਜੀਤ ਸਿੰਘ, ਸੁਖਵਿੰਦਰ ਸਿੰਘ, ਬਿਕਰਮਜੀਤ ਸਿੰਘ, ਕਰਮਜੀਤ ਕੌਰ, ਸੰਦੀਪ ਕੌਰ (ਸਾਰੇ ਪੰਚ), ਦਰਸ਼ਨ ਸਿੰਘ, ਹਰਜੀਤ ਸਿੰਘ, ਗੁਰਤੇਜ ਸਿੰਘ, ਗੁਰਮੁਖ ਸਿੰਘ, ਹਰਵਿੰਦਰ ਸਿੰਘ, ਮਨ ਏਕਮ ਸਿੰਘ, ਨੈਬ ਸਿੰਘ, ਨਾਹਰ ਸਿੰਘ, ਗੁਰਸੇਵਕ ਸਿੰਘ, ਗੁਰ ਫਤਿਹ ਸਿੰਘ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਆਦਿ ਵੀ ਹਾਜਰ ਸਨ।

Post a Comment

0 Comments