ਫਤਿਹਗੜ੍ਹ ਸਾਹਿਬ, 19 ਅਗਸਤ (ਸਤਨਾਮ ਚੌਹਾਨ):- ਪੁਲਿਸ ਚੌਂਕੀ ਸਰਹਿੰਦ ਮੰਡੀ ਦੀ ਪੁਲਿਸ ਨੂੰ ਪ੍ਰੋਫੈਸਰ ਕਲੋਨੀ ਵਿੱਚੋਂ ਇੱਕ ਪ੍ਰਵਾਸੀ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਂਕੀ ਸਰਹਿੰਦ ਮੰਡੀ ਦੇ ਇੰਚਾਰਜ ਜਗਦੀਪ ਸਿੰਘ ਨੇ ਦੱਸਿਆ ਕਿ ਪ੍ਰੋਫੈਸਰ ਕਲੋਨੀ ਵਿੱਚੋਂ ਇਹ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਲਾਸ਼ ਮਿਲੀ ਹੈl ਜਿਸ ਦੀ ਉਮਰ ਲਗਭਗ 35 ਸਾਲ ਲੱਗਦੀ ਹੈ। ਲਾਸ਼ ਨੂੰ ਪਹਿਚਾਣ ਲਈ ਸਿਵਲ ਹਸਪਤਾਲ ਦੇ ਮੋਰਚਰੀ ਰੂਮ ਵਿੱਚ ਫਤਿਹਗੜ੍ਹ ਸਾਹਿਬ ਵਿਖੇ ਰੱਖਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ l
0 Comments