BREAKING NEWS

6/recent/ticker-posts

ਅਮਨਦੀਪ ਸਿੰਘ ਬਰਾੜ ਨੇ ਐੱਸ.ਪੀ. (ਡੀ) ਵਜੋਂ ਸੰਭਾਲਿਆ ਅਹੁਦਾ

​ਫਤਿਹਗੜ੍ਹ ਸਾਹਿਬ, 18 ਅਗਸਤ (ਸਤਨਾਮ ਚੌਹਾਨ)- ਅਮਨਦੀਪ ਸਿੰਘ ਬਰਾੜ (ਪੀ.ਪੀ.ਐੱਸ.) ਨੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਨਵੇਂ ਐੱਸ.ਪੀ. (ਡਿਟੈਕਟਿਵ/ਇਨਵੈਸਟੀਗੇਸ਼ਨ) ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਏ.ਡੀ.ਸੀ.ਪੀ. (ਇਨਵੈਸਟੀਗੇਸ਼ਨ) ਲੁਧਿਆਣਾ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।
  ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਪੀ. (ਡੀ) ਅਮਨਦੀਪ ਸਿੰਘ ਬਰਾੜ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਪਰਾਧ ਅਤੇ ਅਪਰਾਧੀਆਂ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਤਸਕਰਾਂ, ਮਾੜੇ ਅਨਸਰਾਂ ਅਤੇ ਗੈਂਗਸਟਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾ ਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।  
​ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹੇ ਦੇ ਬਕਾਇਆ ਪਏ ਮਾਮਲਿਆਂ ਅਤੇ ਗੰਭੀਰ ਅਪਰਾਧਿਕ ਕੇਸਾਂ ਦੀ ਜਾਂਚ ਨੂੰ ਪਹਿਲ ਦੇ ਆਧਾਰ 'ਤੇ ਨਿਪਟਾਇਆ ਜਾਵੇਗਾ, ਤਾਂ ਜੋ ਪੀੜਤਾਂ ਨੂੰ ਸਮੇਂ ਸਿਰ ਇਨਸਾਫ਼ ਮਿਲ ਸਕੇ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਵਿੱਚ ਅਮਨ-ਮਾਨ ਅਤੇ ਸ਼ਾਂਤੀ ਬਣਾਏ ਰੱਖਣ ਲਈ ਪੁਲਿਸ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ। ਪੁਲਿਸ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾਵੇਗਾ।         18 fgs jajji sirhind 04 ਅਮਨਦੀਪ ਸਿੰਘ ਬਰਾੜ ਐਸਪੀਡੀ ਦਾ ਅਹੁਦਾ ਸੰਭਾਲਦੇ ਹੋਏ l ( ਜੱਜੀ )

Post a Comment

0 Comments