BREAKING NEWS

6/recent/ticker-posts

ਵਿਧਾਇਕ ਰਾਏ ਨੇ 48 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਤਿੰਨ ਨਵੀਆਂ ਲੈਬਾਂ ਦਾ ਕੀਤਾ ਉਦਘਾਟਨ

ਫਤਿਹਗੜ੍ਹ ਸਾਹਿਬ, 2  ਸਤੰਬਰ (ਸਤਨਾਮ ਚੌਹਾਨ):-
          ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਦੇ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਵਿਖੇ ਕਰੀਬ 48 ਲੱਖ ਰੁਪਏ ਦੀ ਲਾਗਤ ਨਾਲ ਬਣੀਆ ਤਿੰਨ ਨਵੀਆਂ ਲੈਬਾਂ ਦਾ ਉਦਘਾਟਨ ਕੀਤਾ ਗਿਆ। 
   ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਆਪਣੀ ਮੁੱਖ ਤਰਜੀਹ ਬਣਾਉਂਦਿਆਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ, ਸਿੱਖਿਆ ਦੀ ਗੁਣਵੱਤਾ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਦੇਣ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਨੇ ਵਿੱਤੀ ਸਾਲ 2026-27 ਲਈ ਸਿੱਖਿਆ ਖੇਤਰ ਵਾਸਤੇ ₹19,279 ਕਰੋੜ ਦਾ ਬਜਟ ਰੱਖਿਆ ਹੈ, ਜੋ ਪਿਛਲੇ ਸਾਲ ਨਾਲੋਂ 7 ਫੀਸਦੀ ਵੱਧ ਹੈ।
ਸਰਕਾਰੀ ਸਕੂਲਾਂ ਨੂੰ ਸਮਾਰਟ ਕਲਾਸਰੂਮਾਂ, ਆਧੁਨਿਕ ਲੈਬਾਂ, ਲਾਇਬ੍ਰੇਰੀਆਂ ਅਤੇ ਬਿਹਤਰ ਬੁਨਿਆਦੀ ਢਾਂਚੇ ਨਾਲ ਮਜ਼ਬੂਤ ਕੀਤਾ ਜਾ ਰਿਹਾ ਹੈ। ਸਕੂਲ ਆਫ਼ ਐਮੀਨੈਂਸ ਰਾਹੀਂ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਅਤੇ ਉੱਚ ਸਿੱਖਿਆ ਲਈ ਬਿਹਤਰ ਤਿਆਰੀ ਦੇ ਮੌਕੇ ਮਿਲ ਰਹੇ ਹਨ।ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਜੇਈਈ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਆਨਲਾਈਨ ਕੋਚਿੰਗ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਸਿੱਖਿਆ ਵਿੱਚ ਇਹ ਨਿਵੇਸ਼ ਪੰਜਾਬ ਦੇ ਬੱਚਿਆਂ ਨੂੰ ਗੁਣਵੱਤਾ ਭਰਪੂਰ ਅਤੇ ਆਧੁਨਿਕ ਸਿੱਖਿਆ ਦੇ ਕੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲਾ ਪਰਿਸ਼ਦ ਮੈਂਬਰ ਰਾਜ ਦਵਿੰਦਰ ਲਾਡੀ, ਲਖਬੀਰ ਸਿੰਘ ਬਧੌਛੀ, ਸਰਪੰਚ ਗੁਰਜੰਟ ਸਿੰਘ, ਪ੍ਰਿੰਸੀਪਲ ਹਰਦੀਪ ਕੌਰ, ਸਕੂਲ ਇੰਚਾਰਜ ਸੰਦੀਪ ਸੂਦ, ਲੈਕਚਰਾਰ ਗੁਰ ਸਤਵੀਰ ਕੌਰ, ਕੁਲਜਿੰਦਰ ਕੌਰ, ਨਰਿੰਦਰ ਨੰਨੂ, ਸੁਰੇਸ਼ ਕੁਮਾਰ ਬੰਟੀ, ਦਵਿੰਦਰ ਸਿੰਘ, ਹਰਜੀਤ ਸਿੰਘ ਹੈਪੀ, ਕੈਪਟਨ ਲਖਬੀਰ ਸਿੰਘ ਆਦਿ ਵੀ ਹਾਜ਼ਰ ਸਨ।

Post a Comment

0 Comments