BREAKING NEWS

6/recent/ticker-posts

ਮੰਗਾਂ ਨਾ ਮੰਨੀਆਂ ਤਾਂ ਸਰਕਾਰ ਵਿਰੁੱਧ ਸੰਘਰਸ਼ ਤੇਜ਼ ਕਰਾਂਗੇ: ਰੁਪਿੰਦਰ ਕੌਰ


ਏਡਜ਼ ਕੰਟਰੋਲ ਮੁਲਾਜ਼ਮਾਂ ਵੱਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ, ਤਨਖ਼ਾਹਾਂ ਵਿੱਚ 20 ਫ਼ੀਸਦੀ ਵਾਧੇ ਅਤੇ ਪੱਕਾ ਕਰਨ ਦੀ ਮੰਗ

ਫਤਿਹਗੜ੍ਹ ਸਾਹਿਬ, 18 ਅਕਤੂਬਰ (ਸਤਨਾਮ ਚੌਹਾਨ): ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਕੌਰ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀਆਂ ਕਥਿਤ ਮੁਲਾਜ਼ਮ ਵਿਰੋਧੀ ਨੀਤੀਆਂ, ਤਾਨਾਸ਼ਾਹੀ ਰਵੱਈਏ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਰੋਸ ਪ੍ਰਗਟਾਇਆ। ਐਸੋਸੀਏਸ਼ਨ ਨੇ ਐਲਾਨ ਕੀਤਾ ਕਿ ਮੰਗਾਂ ਦਾ ਹੱਲ ਨਾ ਹੋਣ ਦੀ ਸੂਰਤ ਵਿੱਚ ਚੰਡੀਗੜ੍ਹ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਕੌਰ ਨੇ ਦੱਸਿਆ ਕਿ ਮੁਲਾਜ਼ਮ ਲੰਬੇ ਸਮੇਂ ਤੋਂ ਤਨਖ਼ਾਹਾਂ ਵਿੱਚ 20 ਫ਼ੀਸਦੀ ਵਾਧਾ ਕਰਨ, ਮੁਲਾਜ਼ਮਾਂ ਨੂੰ ਪੱਕਾ ਕਰਨ, ਸਿਹਤ ਬੀਮਾ ਮੁਹੱਈਆ ਕਰਵਾਉਣ ਅਤੇ ਤਨਖ਼ਾਹਾਂ ਵਿੱਚ ਬਰਾਬਰਤਾ ਲਿਆਉਣ ਸਮੇਤ ਹੋਰ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਸਬੰਧੀ ਪੰਜਾਬ ਸਰਕਾਰ ਨਾਲ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ। ਸਰਕਾਰ ਦੇ ਮੰਤਰੀਆਂ ਅਤੇ ਅਧਿਕਾਰੀਆਂ ਵੱਲੋਂ ਵੀ ਮੰਗਾਂ ਮੰਨਣ ਦੇ ਭਰੋਸੇ ਦਿੱਤੇ ਗਏ, ਪਰ ਇਸ ਦੇ ਬਾਵਜੂਦ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਨਿਕਲਿਆ ਅਤੇ ਮੁਲਾਜ਼ਮਾਂ ਨੂੰ ਲਗਾਤਾਰ ਟਾਲਿਆ ਜਾ ਰਿਹਾ ਹੈ।

ਰੁਪਿੰਦਰ ਕੌਰ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਲਦ ਪ੍ਰਵਾਨ ਨਾ ਕੀਤਾ ਤਾਂ ਜਥੇਬੰਦੀ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਵੇਗੀ। ਉਨ੍ਹਾਂ ਕਿਹਾ ਕਿ ਮੰਗਾਂ ਦੀ ਅਣਦੇਖੀ ਕਾਰਨ ਪੈਦਾ ਹੋਣ ਵਾਲੀ ਸਥਿਤੀ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਮੀਟਿੰਗ ਵਿੱਚ ਮੁਨੀਸ਼ ਕੁਮਾਰ, ਅਮਨਦੀਪ ਕੌਰ, ਮਹੇਸ਼ ਕੁਮਾਰ ਅਤੇ ਕਮਲਜੀਤ ਸਿੰਘ ਸਮੇਤ ਹੋਰ ਮੁਲਾਜ਼ਮ ਹਾਜ਼ਰ ਸਨ।

Post a Comment

0 Comments